Breaking News
Home / Punjabi News / ਪੰਜਾਬ, ਰਾਜਸਥਾਨ ਤੇ ਜੰਮੂ ਦੇ ਸਰਹੱਦੀ ਇਲਾਕਿਆਂ ਵਿਚ ਮੁਕੰਮਲ ਬਲੈਕਆਊਟ

ਪੰਜਾਬ, ਰਾਜਸਥਾਨ ਤੇ ਜੰਮੂ ਦੇ ਸਰਹੱਦੀ ਇਲਾਕਿਆਂ ਵਿਚ ਮੁਕੰਮਲ ਬਲੈਕਆਊਟ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 8 ਮਈ

ਭਾਰਤ ਤੇ ਪਾਕਿਸਤਾਨ ਵਿਚਾਲੇ ਵਧਣੇ ਤਣਾਅ ਦਰਮਿਆਨ ਪੰਜਾਬ ਦੇ ਕਈ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਫ਼ਿਰੋਜ਼ਪੁਰ, ਹੁਸ਼ਿਆਰਪੁਰ ਤੇ ਫਰੀਦਕੋਟ, ਰਾਜਸਥਾਨ ਦੇ ਸਰਹੱਦੀ ਇਲਾਕਿਆਂ ਤੇ ਜੰਮੂ ਵਿਚ ਬਲੈਕਆਊਟ ਦੇ ਹੁਕਮ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ਼ਹਿਰ ਵਿੱਚ ਬਲੈਕਆਊਟ ਦਾ ਐਲਾਨ ਕੀਤਾ ਹੈ। ਪੰਚਕੂਲਾ (ਹਰਿਆਣਾ) ਅਤੇ ਜ਼ੀਰਕਪੁਰ (ਪੰਜਾਬ) ਵਿੱਚ ਵੀ ਮੁਕੰਮਲ ਬਲੈਕਆਊਟ ਹੈ।

ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿਚ ਵੀਰਵਾਰ ਰਾਤ 9 ਵਜੇ ਤੋਂ ਅੱਠ ਘੰਟਿਆਂ ਦਾ ਬਲੈਕਆਊਟ ਰਹੇਗਾ। ਜ਼ਿਲ੍ਹਾ ਅਥਾਰਿਟੀਜ਼ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦਰਮਿਆਨ ਇਹ ਫੈਸਲਾ ਲਿਆ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਇਕ ਹੁਕਮ ਵਿਚ ਕਿਹਾ, ‘‘ਭਾਰਤ ਪਾਕਿ ਸਰਹੱਦ ’ਤੇ ਸੰਵੇਦਨਸ਼ੀਲ ਹਾਲਾਤ ਦੇ ਮੱਦੇਨਜ਼ਰ, ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਿਵਲ ਡਿਫੈਂਸ ਐਕਟ 1968 ਤਹਿਤ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ 8 ਮਈ ਤੋਂ ਗੁਰਦਾਸਪੁਰ ਵਿਚ ਰਾਤ 9ਵਜੇ ਤੋਂ ਸਵੇਰੇ 5 ਵਜੇ ਤੱਕ ਅਗਲੇ ਹੁਕਮਾਂ ਤੱਕ ਮੁਕੰੰਮਲ ਬਲੈਕਆਊਟ ਰਹੇਗਾ।’’ ਹੁਕਮ ਵਿਚ ਕਿਹਾ ਕਿ ਇਹ ਹੁਕਮ ਕੇਂਦਰੀ ਜੇਲ੍ਹ ਤੇ ਜ਼ਿਲ੍ਹੇ ਦੇ ਹਸਪਤਾਲਾਂ ਵਿਚ ਲਾਗੂ ਨਹੀਂ ਹੋਣਗੇ, ਪਰ ਬਲੈਕਆਊਟ ਦੇ ਅਰਸੇ ਦੌਰਾਨ ਦਰਵਾਜ਼ੇ ਖਿੜਕੀਆਂ ਬੰਦ ਰਹਿਣਗੇ ਤਾਂ ਕਿ ਰੌਸ਼ਨੀ ਬਾਹਰ ਨਾ ਜਾਏ।


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …