Home / Punjabi News / ਪੰਜਾਬ ਵਿਚ ਲਗਾਤਾਰ ਬਾਰਿਸ਼ ਜਾਰੀ, ਪਹਾੜੀ ਇਲਾਕਿਆਂ ਵਿਚ ਭਾਰੀ ਬਰਫਬਾਰੀ

ਪੰਜਾਬ ਵਿਚ ਲਗਾਤਾਰ ਬਾਰਿਸ਼ ਜਾਰੀ, ਪਹਾੜੀ ਇਲਾਕਿਆਂ ਵਿਚ ਭਾਰੀ ਬਰਫਬਾਰੀ

ਚੰਡੀਗੜ – ਪੰਜਾਬ ਵਿਚ ਅੱਜ ਦੂਸਰੇ ਦਿਨ ਵੀ ਬਾਰਿਸ਼ ਹੋ ਰਹੀ ਹੈ। ਕੱਲ੍ਹ ਸ਼ਾਮ ਤੋਂ ਸ਼ੁਰੂ ਹੋਈ ਬਾਰਿਸ਼ ਅੱਜ ਵੀ ਰੁਕ-ਰੁਕ ਕੇ ਜਾਰੀ ਰਹੀ। ਇਸ ਦੌਰਾਨ ਇਸ ਬਾਰਿਸ਼ ਨਾਲ ਜਿੱਥੇ ਤਾਪਮਾਨ ਵਿਚ ਗਿਰਾਵਟ ਆਈ ਹੈ, ਉਥੇ ਇਹ ਬਾਰਿਸ਼ ਹਾੜੀ ਦੀਆਂ ਫਸਲਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ।
ਇਸ ਦੌਰਾਨ ਬੀਤੀ ਰਾਤ ਇਲਾਕਿਆਂ ਵਿਚ ਗੜ੍ਹੇਮਾਰੀ ਵੀ ਹੋਈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤਕ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ।
ਦੂਸਰੇ ਪਾਸੇ ਪਹਾੜੀ ਇਲਾਕਿਆਂ ਮਨਾਲੀ, ਸ਼ਿਮਲਾ ਸਮੇਤ ਕਈ ਥਾਵਾਂ ਉਤੇ ਭਾਰੀ ਬਰਫਬਾਰੀ ਹੋ ਰਹੀ ਹੈ।

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …