Home / Punjabi News / ਪੰਜਾਬ ਵਿੱਚ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਯੂਨਿਟ ਉਤੇ ਟੈਕਸ ਲਗਾਇਆ ਜਾਂਦਾ : ਵਿਧਾਇਕ ਬਲਜਿੰਦਰ ਕੌਰ

ਪੰਜਾਬ ਵਿੱਚ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਯੂਨਿਟ ਉਤੇ ਟੈਕਸ ਲਗਾਇਆ ਜਾਂਦਾ : ਵਿਧਾਇਕ ਬਲਜਿੰਦਰ ਕੌਰ

ਪੰਜਾਬ ਵਿੱਚ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਯੂਨਿਟ ਉਤੇ ਟੈਕਸ ਲਗਾਇਆ ਜਾਂਦਾ : ਵਿਧਾਇਕ ਬਲਜਿੰਦਰ ਕੌਰ

ਬਠਿੰਡਾ, 1 ਅਪ੍ਰੈਲ , ਬੀ ਐੱਸ ਭੁੱਲਰ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀਆਂ ਬਿਜਲੀ ਦੀਆਂ ਕੀਮਤਾਂ ਦੇ ਵਿਰੁੱਧ 7 ਅਪ੍ਰੈਲ ਤੋਂ ਵੱਡਾ ਜਨ ਅੰਦੋਲਨ ਸ਼ੁਰੂ ਕਰਕੇ ਕੈਪਟਨ ਸਰਕਾਰ ਨੂੰ ਮਜ਼ਬੂਰ ਕੀਤਾ ਜਾਵੇਗਾ ਕਿ ਉਹ ਦਿੱਲੀ ਦੀ ਤਰਜ ਉਤੇ ਪੰਜਾਬ ਦੇ ਲੋਕਾਂ ਨੂੰ ਵੀ ਮੁਫਤ ਬਿਜਲੀ ਦੇਵੇ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਅੱਜ ਮਹਿੰਗਾਈ ਦੇ ਦੌਰ ਵਿੱਚ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਦਿਨੋਂ ਦਿਨ ਵਧਦੇ ਬਿਜਲੀ ਕੀਮਤਾਂ ਨੇ ਲੋਕਾਂ ਦਾ ਜਿਉਣਾ ਹੋਰ ਦੁਭਰ ਕਰ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੀਆਂ ਕੀਮਤਾਂ ਘਟਾਉਣ ਦੀ ਬਜਾਏ ਦਿਨੋਂ ਦਿਨ ਵਧਾ ਰਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਇਕ ਜਨ ਅੰਦੋਲਨ ਸ਼ੁਰੂ ਕਰੇਗੀ, ਜਿਸ ਰਾਹੀਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਬਿਜਲੀ ਕੀਮਤਾਂ ਘਟਾਉਣ ਲਈ ਮਜ਼ਬੂਰ ਕਰ ਦਿੱਤਾ ਜਾਵੇਗਾ। ਇਹ ਅੰਦੋਲਨ ਹਰ ਗਲੀ, ਹਰ ਪਿੰਡ, ਸ਼ਹਿਰ, ਕਸਬੇ ਤੱਕ ਪਹੁੰਚੇਗਾ। ਉਨਾਂ ਕਿਹਾ ਕਿ ਸਾਡੇ ਵਾਲੰਟੀਅਰ, ਵਰਕਰ ਘਰ-ਘਰ ਜਾ ਕੇ ਬਿਜਲੀ ਬਿੱਲਾਂ ਸਬੰਧੀ ਜਾਣਕਾਰੀ ਲੈਣ। ਉਨਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਦੀ ਸਰਕਾਰ ਅਤੇ ਹੁਣ ਕਾਂਗਰਸ ਨੇ ਆਪਣੇ ਨਿੱਜੀ ਹਿੱਤਾਂ ਨੂੰ ਰੱਖਦੇ ਹੋਏ ਪ੍ਰਾਈਵੇਟ ਕੰਪਨੀਆਂ ਨਾਲ ਮਹਿੰਗੇ ਮਹਿੰਗੇ ਸਮਝੌਤੇ ਕੀਤੇ ਗਏ ਹਨ।
ਉਨਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਪੈਦਾ ਕੀਤੀ ਜਾ ਰਹੀ ਹੈ ਫਿਰ ਵੀ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ, ਜਦੋਂ ਕਿ ਦਿੱਲੀ ਵਿੱਚ ਆਪਣਾ ਕੋਈ ਥਰਮਲ ਨਹੀਂ ਬਾਹਰੋ ਬਿਜਲੀ ਖਰੀਦਕੇ ਵੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ। ਉਨਾਂ ਕਿਹਾ ਕਿ ਦਿੱਲੀ ਦੇ ਵਾਂਗ ਮੁਫਤ ਬਿਜਲੀ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਲੁੱਟਕੇ ਨਿੱਜੀ ਕੰਪਨੀਆਂ ਨੂੰ ਸਰਕਾਰੀ ਖਜ਼ਾਨਾ ਲੁਟਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ 7 ਅਪ੍ਰੈਲ ਤੋਂ ਹਰ ਜ਼ਿਲੇ, ਹਰ ਪਿੰਡ, ਹਰ ਬਲਾਕ, ਹਰ ਸ਼ਹਿਰ, ਹਰ ਗਲੀ ਵਿੱਚ ਬਿੱਲ ਸਾੜੇਗੀ ਅਤੇ ਕੈਪਟਨ ਦੇ ਕੰਨਾਂ ਤੱਕ ਇਹ ਆਵਾਜ਼ ਪਹੁੰਚਾਏਗੀ, ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ ਅਤੇ ਕੈਪਟਨ ਸਰਕਾਰ ਬਿਜਲੀ ਰਾਹੀਂ ਲੋਕਾਂ ਨੂੰ ਲੁਟ ਰਹੀ ਹੈ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਐਡਵੋਕੇਟ ਨਵਦੀਪ ਸਿੰਘ ਜੀਦਾ ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ, ਗੁਰਜੰਟ ਸਿੰਘ ਸਿਵੀਆਂ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ, ਰਾਕੇਸ਼ ਪੁਰੀ ਜਿਲ੍ਹਾ ਜਨਰਲ ਸਕੱਤਰ, ਬਲਕਾਰ ਸਿੰਘ ਭੋਖੜਾ ਜ਼ਿਲ੍ਹਾ ਮੀਡੀਆ ਇੰਚਾਰਜ, ਬਲਜਿੰਦਰ ਸਿੰਘ ਬਰਾੜ ਦਫ਼ਤਰ ਇੰਚਾਰਜ਼, ਬਲਜੀਤ ਬੱਲੀ, ਗੋਬਿੰਦਰ ਸਿੰਘ, ਗ਼ੁਲਾਬ ਚੰਦ ਬਲਾਕ ਪ੍ਰਧਾਨ, ਜਤਿੰਦਰ ਸਿੰਘ ਭੱਲਾ, ਸੰਦੀਪ ਕੋਠਾ ਗੁਰੂ, ਬਲਵੀਰ ਸਿੰਘ ਕੋਠਾਗੁਰੂ, ਬਲਜਿੰਦਰ ਕੌਰ ਬਲਾਕ ਸੰਮਤੀ ਮੈਂਬਰ, ਕਮਲਜੀਤ ਕੌਰ, ਯਾਦਵਿੰਦਰ ਤੁੰਗਵਾਲੀ, ਮਾਸਟਰ ਜਗਸੀਰ ਸਿੰਘ, ਅਮਰਦੀਪ ਰਾਜਨ, ਅੰਮ੍ਰਿਤ ਲਾਲ ਅਗਰਵਾਲ, ਰਿੰਕੂ ਭਾਦੁੜੀ, ਹਰਜਿੰਦਰ ਕੌਰ, ਮਲਕੀਤ ਕੌਰ, ਹਰਨਾਮ ਸਿੰਘ, ਪਰਮਜੀਤ ਕੌਰ, ਹਰਮੀਤ ਚਹਿਲ, ਦਿਲਬਾਗ ਸਿੰਘ, ਭੁਪਿੰਦਰ ਸਿੰਘ, ਨਰਿੰਦਰ ਸਿੰਘ ਬੁੱਟਰ, ਸੰਦੀਪ ਗੁਪਤਾ ਅਤੇ ਆਪ ਵਲੰਟੀਅਰਜ ਹਾਜ਼ਿਰ ਸਨ


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …