ਸਰਬਜੀਤ ਸਿੰਘ ਭੰਗੂ
ਪਟਿਆਲਾ, 18 ਦਸੰਬਰ
ਸੰਸਦ ਵਿੱਚ ਕੇਨ ਨਾਲ ਧੂੰਆਂ ਫੈਲਾਉਣ ਵਾਲੇ ਨੌਜਵਾਨਾਂ ‘ਤੇ ਕੇਂਦਰ ਸਰਕਾਰ ਵਲੋਂ ਯੂਏਪੀਏ ਅਧੀਨ ਕੇਸ ਦਰਜ ਕਰਨ ਦਾ ਗੰਭੀਰ ਨਟਿਸ ਲੈਂਦਿਆਂ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਵੱਲੋਂ ਅੱਜ ਪੰਜਾਬ ਵਿੱਚ ਕਈ ਥਾਈਂ ਪ੍ਰਦਰਸ਼ਨ ਕੀਤੇ। ਪਟਿਆਲਾ, ਨਾਭਾ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਰੋਪੜ, ਸੰਗਰੂਰ, ਮਲੇਰਕੋਟਲਾ ਤੇ ਬੇਨੜਾ ਵਿਖੇ ਪ੍ਰਦਰਸ਼ਨ ਕੀਤੇ ਗਏ। ਯੂਨੀਅਨ ਦੇ ਸੂਬਾਈ ਪ੍ਰੈਸ ਸਕੱਤਰ ਮੰਗਲਜੀਤ ਪੰਡੋਰੀ ਨੇ ਦੱਸਿਆ ਕਿ ਪੀਐੱਸਯੂ ਦੇ ਸੂਬਾਈ ਪ੍ਰਧਾਨ ਰਣਵੀਰ ਕੁਰੜ ਦੀ ਅਗਵਾਈ ਹੇਠ ਕੀਤੇ ਪ੍ਰਦਰਸ਼ਨ ਨੂੰ ਸੂਬਾਈ ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਹ ਨੌਜਵਾਨ ਸ਼ਹੀਦ ਭਗਤ ਤੋਂ ਪ੍ਰਭਾਵਿਤ ਹਨ। ਸ਼ਹੀਦ ਭਗਤ ਸਿੰਘ ਦੇ ਫੈਨ ਗਰੁੱਪ ਰਾਹੀਂ ਇਕ ਦੂਜੇ ਨਾਲ ਜੁੜੇ ਹੋਏ ਸਨ। ਇਹ ਨੌਜਵਾਨ ਪੜ੍ਹੇ ਲਿਖੇ ਹਨ ਤੇ ਬੇਰੁਜ਼ਗਾਰੀ ਤੋਂ ਪੀੜਤ ਹਨ ਪਰ ਮੋਦੀ ਹਕੂਮਤ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਫਿਰਕੂ ਮੁੱਦੇ ਭੜਕਾ ਕੇ ਸੱਤਾ ‘ਚ ਰਹਿਣਾ ਚਾਹੁੰਦੀ ਹੈ। ਯੂਨੀਅਨ ਨੇ ਕੇਸ ਰੱਦ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਪੀਐੱਸਯੂ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਵਿੱਚ ਵੀ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਕਿਹਾ ਕਿ ਨੀਲਮ, ਅਨਮੋਲ, ਸਾਗਰ ਅਤੇ ਮਨੋਰੰਜਨ ਨੇ ਮੋਦੀ ਸਰਕਾਰ ਦੇ ਅਖੌਤੀ ਦਾਅਵਿਆਂ ਦੀ ਫੂਕ ਕੱਢੀ ਦਿੱਤੀ ਹੈ। ਇਸ ਮੌਕੇ ਜ਼ਿਲ੍ਹਾ ਆਗੂ ਰਾਜਵੀਰ, ਗੁਰਧਿਆਨ, ਅਰਵਿੰਦਰ ਕੌਰ ਤੇ ਮਨਪ੍ਰੀਤ ਸਮੇਤ ਗਗਨ ਤੇ ਲਵਪ੍ਰੀਤ ਸ਼ਾਮਲ ਸਨ।
The post ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰਾਜ ਭਰ ’ਚ ਪ੍ਰਦਰਸ਼ਨ appeared first on punjabitribuneonline.com.
Source link
Asian Tribune Your Multilingual Newspaper covering World and local news News