Home / Punjabi News / ਪੰਜਾਬ ਸਰਕਾਰ ਨੇ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਟਾਇਆ

ਪੰਜਾਬ ਸਰਕਾਰ ਨੇ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਟਾਇਆ

ਦਰਸ਼ਨ ਸਿੰਘ ਸੋਢੀ

ਮੁਹਾਲੀ, 11 ਮਾਰਚ

ਪੰਜਾਬ ਦੀ ‘ਆਪ’ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਦੇ ਸੇਵਾਕਾਲ ਵਾਧੇ ਨੂੰ ਵਾਪਸ ਲੈ ਲਿਆ ਹੈ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਸਰਕਾਰ ਨੇ ਦਿੱਤੇ ਸਨ ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਇਹ ਹੁਕਮ ਵਾਪਸ ਲੈ ਲਏ ਗਏ ਹਨ।


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …