Home / Punjabi News / ਪੰਜਾਬ ਸਰਕਾਰ ਨੇ ਸਰਕਾਰੀ ਸਮਾਗਮਾਂ ‘ਚ ‘ਗਲਦਸਤੇ ਦੇਣ ‘ਤੇ ਲਾਈ ਪਾਬੰਦੀ

ਪੰਜਾਬ ਸਰਕਾਰ ਨੇ ਸਰਕਾਰੀ ਸਮਾਗਮਾਂ ‘ਚ ‘ਗਲਦਸਤੇ ਦੇਣ ‘ਤੇ ਲਾਈ ਪਾਬੰਦੀ

ਪੰਜਾਬ ਸਰਕਾਰ ਨੇ ਸਰਕਾਰੀ ਸਮਾਗਮਾਂ ‘ਚ ‘ਗਲਦਸਤੇ ਦੇਣ ‘ਤੇ ਲਾਈ ਪਾਬੰਦੀ

ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ‘ਚ ਗੁਲਦਸਤੇ ਤੇ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੀ ਵਰਤੋਂ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਹੁਣ ਸੂਬੇ ‘ਚ ਕਿਸੇ ਵੀ ਪ੍ਰੋਗਰਾਮ ‘ਚ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਪੱਤਰ ‘ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਦਫ਼ਤਰੀ ਕੰਮਾਂ/ਕਾਰਜਾਂ ‘ਚ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੀ ਵਰਤੋਂ ਨੂੰ ਰੋਕਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਅਜਿਹੇ ਸਮਾਗਮਾਂ ਦੌਰਾਨ ਸਿਹਤ ਮੰਤਰੀ ਜਾਂ ਹੋਰ ਪਤਵੰਤਿਆਂ ਨੂੰ ਕੋਈ ਵੀ ਗੁਲਦਸਤਾ ਆਦਿ ਨਾ ਭੇਟ ਕੀਤਾ ਜਾਵੇ। ਇਹ ਕਦਮ ਪਲਾਸਟਿਕ ਦੇ ਕਚਰੇ, ਪ੍ਰਦੂਸ਼ਣ ਘਟਾਉਣ ਤੇ ਜਨ ਸਿਹਤ ਦੀ ਸੁਰੱਖਿਆ ਲਈ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਸਿਵਲ ਸਰਜਨਾਂ ਨੂੰ ਇਸ ਹੁਕਮ ਨੂੰ ਤੁਰੰਤ ਲਾਗੂ ਕਰਨ ਲਈ ਕਿਹਾ ਹੈ।

The post ਪੰਜਾਬ ਸਰਕਾਰ ਨੇ ਸਰਕਾਰੀ ਸਮਾਗਮਾਂ ‘ਚ ‘ਗਲਦਸਤੇ ਦੇਣ ‘ਤੇ ਲਾਈ ਪਾਬੰਦੀ first appeared on Punjabi News Online.


Source link

Check Also

ਪੱਛਮੀ ਬੰਗਾਲ: ਜਦੋਂ ਤੱਕ ਬੋਸ ਰਾਜਪਾਲ ਹਨ, ਮੈਂ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਕੋਲਕਾਤਾ, 11 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਰਾਜਪਾਲ ’ਤੇ …