Home / Punjabi News / ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ’ਚ ਕਸਰ ਨਹੀਂ ਛੱਡ ਰਹੀ: ਅਰੋੜਾ

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ’ਚ ਕਸਰ ਨਹੀਂ ਛੱਡ ਰਹੀ: ਅਰੋੜਾ

ਚੰਡੀਗੜ੍ਹ, 7 ਅਪਰੈਲ

ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਸ੍ਰੀ ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿੱਚ ਰੁਜ਼ਗਾਰ ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ। ਰੁਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐੱਸਡੀਐੱਮ) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀਐੱਸਡੀਐੱਮ ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਸੀਆਈਆਈ ਦੇ ਚੇਅਰਮੈਨ ਅਤੇ ਟਾਇਨਰ ਆਰਥੋਡੋਨਟਿਕਸ ਦੇ ਮਾਲਕ ਪੀਜੇ ਸਿੰਘ, ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਅਨੁਰਾਗ ਅਗਰਵਾਲ, ਚੀਮਾ ਬੋਆਇਲਰਜ਼ ਲਿਮ. ਦੇ ਐੱਚਐੱਸ ਚੀਮਾ, ਮੁੰਜਾਲ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਕਾਰਜਕਾਰੀ ਡਾਇਰੈਕਟਰ ਡਾ. ਪ੍ਰੇਮ ਕੁਮਾਰ, ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੂਲੀਅਨ ਬੀਅਰ, ਕੇਸੀ ਗਰੁੱਪ ਆਫ਼ ਇੰਡਸਟਰੀਜ਼ ਦੇ ਵਿਕਾਸ, ਜਰਿਉ ਇੰਜਨੀਅਰਿੰਗ ਲਿਮ. ਦੇ ਮੈਨੇਜਿੰਗ ਡਾਇਰੈਕਟਰ ਰੋਹਿਤ ਗਰੋਵਰ ਵੀ ਹਾਜ਼ਰ ਸਨ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …