Home / Punjabi News / ਪੱਤਰਕਾਰ ਭਾਵਨਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਅੰਤਰਿਮ ਜ਼ਮਾਨਤ

ਪੱਤਰਕਾਰ ਭਾਵਨਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਅੰਤਰਿਮ ਜ਼ਮਾਨਤ

ਸੌਰਭ ਮਲਿਕ

ਚੰਡੀਗੜ੍ਹ, 6 ਮਈ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੱਤਰਕਾਰ ਭਾਵਨਾ ਨੂੰ 8 ਮਈ ਤਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਪੱਤਰਕਾਰ ਨੂੰ ਜ਼ਮਾਨਤ ਦੇਣ ਦੇ ਹੁਕਮ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਅੱਜ ਸ਼ਾਮ ਵਿਸ਼ੇਸ਼ ਸੁਣਵਾਈ ਦੌਰਾਨ ਸੁਣਾਏ। ਦੱਸਣਾ ਬਣਦਾ ਹੈ ਕਿ ਪੰਜਾਬ ਪੁਲੀਸ ਨੇ ਭਾਵਨਾ ਅਤੇ ਦੋ ਹੋਰਾਂ ਖ਼ਿਲਾਫ਼ ਐਸਸੀ/ਐਸਟੀ (ਅੱਤਿਆਚਾਰ ਰੋਕੂ) ਐਕਟ ਅਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ ਤੇ ਇਸ ਐਫਆਈਆਰ ਨੂੰ ਰੱਦ ਕਰਨ ਲਈ ਭਾਵਨਾ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਸ ਨੇ ਪਟੀਸ਼ਨ ਵਿਚ ਦਾਅਵਾ ਕੀਤਾ ਸੀ ਉਹ ਜਿਸ ਨਿਊਜ਼ ਚੈਨਲ ਲਈ ਕੰਮ ਕਰ ਰਹੀ ਸੀ, ਉਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ 45 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਰਿਹਾਇਸ਼ ਦੀ ਮੁਰੰਮਤ ਕਰਨ ਦਾ ਮਾਮਲਾ ਉਠਾਇਆ ਸੀ ਤੇ ਇਸ ਨਿਊਜ਼ ਚੈਨਲ ਨੂੰ ਸਬਕ ਸਿਖਾਉਣ ਲਈ ਹੀ ਪੰਜਾਬ ਦੀ ਮੌਜੂਦਾ ਸਰਕਾਰ ਨੇ ਉਸ ਨੂੰ ਝੂਠੇ ਕੇਸ ਵਿਚ ਫਸਾਇਆ ਹੈ ਪਰ ਉਹ ਇਸ ਮਾਮਲੇ ਵਿਚ ਨਿਰਦੋਸ਼ ਹੈ।


Source link

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …