Home / Punjabi News / ਫਗਵਾੜਾ ਦੇ ਗੁਰਦੁਆਰੇ ’ਚ ਬੇਅਦਬੀ ਕਰਨ ਆਏ ਵਿਅਕਤੀ ਦਾ ਕਤਲ

ਫਗਵਾੜਾ ਦੇ ਗੁਰਦੁਆਰੇ ’ਚ ਬੇਅਦਬੀ ਕਰਨ ਆਏ ਵਿਅਕਤੀ ਦਾ ਕਤਲ

 

ਜਸਬੀਰ ਸਿੰਘ ਚਾਨਾ

ਫਗਵਾੜਾ, 16 ਜਨਵਰੀ

ਇਥੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਥਿਤ ਬੇਅਦਬੀ ਕਰਨ ਆਏ ਨੌਜਵਾਨ ਦਾ ਨਿਹੰਗ ਸਿੰਘ ਨੇ ਤੇਜ਼ ਹਥਿਆਰ ਨਾਲ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਨਿਹੰਗ ਰਮਨਦੀਪ ਸਿੰਘ ਉਰਫ਼ ਮੰਗੂ ਮੱਠ ਲੁਧਿਆਣਾ ਵਜੋਂ ਹੋਈ ਹੈ, ਜੋ ਰਾਤ ਕੱਟਣ ਲਈ ਗੁਰਦੁਆਰੇ ’ਚ ਰੁਕਿਆ ਸੀ। ਉਧਰ ਬੇਅਦਬੀ ਕਰਨ ਆਏ ਨੌਜਵਾਨ ਦੀ ਅਜੇ ਤੱਕ ਸ਼ਨਾਖਤ ਨਹੀਂ ਹੋਈ ਤੇ ਪੁਲੀਸ ਨੇ ਉਸ ਦੀ ਲਾਸ਼ ਜਲੰਧਰ ਸਿਵਲ ਹਸਪਤਾਲ ਭੇਜ ਦਿੱਤੀ ਹੈ। ਨਿਹੰਗ ਸਿੰਘ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਲਈ ਐੱਸਪੀ ਦੀ ਅਗਵਾਈ ਹੇਠ ਕਮੇਟੀ ਗਠਿਤ ਕੀਤੀ ਗਈ ਹੈ।

The post ਫਗਵਾੜਾ ਦੇ ਗੁਰਦੁਆਰੇ ’ਚ ਬੇਅਦਬੀ ਕਰਨ ਆਏ ਵਿਅਕਤੀ ਦਾ ਕਤਲ appeared first on Punjabi Tribune.


Source link

Check Also

ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…

Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …