Home / World / ਫਲੈਟਾਂ ਵਿੱਚ ਗੜਬੜੀ ਮਾਮਲਾ : ਸਿੱਧੂ ਨੇ 4 ਅਧਿਕਾਰੀ ਕੀਤੇ ਸਸਪੈਂਡ

ਫਲੈਟਾਂ ਵਿੱਚ ਗੜਬੜੀ ਮਾਮਲਾ : ਸਿੱਧੂ ਨੇ 4 ਅਧਿਕਾਰੀ ਕੀਤੇ ਸਸਪੈਂਡ

ਫਲੈਟਾਂ ਵਿੱਚ ਗੜਬੜੀ ਮਾਮਲਾ : ਸਿੱਧੂ ਨੇ 4 ਅਧਿਕਾਰੀ ਕੀਤੇ ਸਸਪੈਂਡ

ਚੰਡੀਗੜ੍ਹ, : ਬਰਨਾਲਾ ਵਿਖੇ ਮਹਾਰਾਜਾ ਅਗਰਸੈਨ ਇਨਕਲੇਵ ਚ ਫ਼ਲੈਟਾਂ ਦੀ ਉਸਾਰੀ ਚ ਗੰਭੀਰ ਵਿੱਤੀ ਊਣਤਾਈਆਂ ਦਾ ਮਾਮਲੇ ਉਤੇ ਸਖ਼ਤ ਕਾਰਵਾਈ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਕਤ ਚਾਰ ਅਿਧਕਾਰੀਆਂ ਸਣੇ ਪੰਜ ਨੂੰ ਚਾਰਜਸ਼ੀਟ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬਰਨਾਲਾ ਸ਼ਹਿਰ ਦੇ ਨਿਵਾਸੀਆਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਨਗਰ ਸੁਧਾਰ ਟਰੱਸਟ ਬਰਨਾਲਾ ਵੱਲੋਂ ਸ਼ਹਿਰ ਵਿਖੇ ਬਣਾਈ ਮਹਾਰਾਜਾ ਅਗਰਸੈਨ ਇਨਕਲੇਵ ਸਕੀਮ ਦੇ ਬਲਾਕ ਬੀ ਦੇ ਐਲ.ਆਈ.ਜੀ. ਫ਼ਲੈਟਾਂ ਦੀ ਉਸਾਰੀ ਿਵੱਚ ਘਪਲੇਬਾਜ਼ੀ ਕੀਤੀ ਗਈ ਹਨ। ਵਿਭਾਗ ਵੱਲੋਂ ਕਰਵਾਈ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਕਰਕੇ ਬੇਨਿਯਮੀਆਂ ਪਾਈਆਂ ਗਈਆਂ ਜਿਸ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਵੀ ਹੋਇਆ। ਜਾਂਚ ਵਿੱਚ ਪਾਇਆ ਗਿਆ ਕਿ ਜਿਹੜਾ ਕੰਮ ਨਹੀਂ ਹੋਇਆਂ, ਉਸ ਦਾ ਵੀ ਭੁਗਤਾਨ ਕੀਤਾ ਗਿਆ ਹੈ। ਸ਼ਿਕਾਇਤਕਰਤਾ ਵੱਲੋਂ ਸ਼ਿਕਾਇਤ ਕਰਨ ਤੋਂ ਬਾਅਦ ਅਧਿਕਾਰੀਆਂ ਨੇ ਬੇਨਿਯਮੀਆਂ ਲੁਕਾਉਣ ਲਈ ਭੁਗਤਾਨ ਰੋਕ ਕੇ ਬਿੱਲ ਐਡਜੈਸਟ ਕੀਤੇ ਗਏ। ਸਮਾਂ ਰਹਿੰਦੇ ਫ਼ਲੈਟਾਂ ਦਾ ਕਬਜ਼ਾ ਨਾ ਦੇ ਕੇ ਆਰਥਿਕ ਨੁਕਸਾਨ ਝੱਲਣਾ ਪਿਆ। ਕੰਮ ਦੀ ਕੁਆਲਟੀ ਮਾੜੀ ਸੀ ਅਤੇ ਕੋਈ ਕੁਆਲਟੀ ਕੰਟਰੋਲ ਦਾ ਪ੍ਰਬੰਧ ਨਹੀਂ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਿਆਂ ਨੂੰ ਗੰਭੀਰ ਸਮਝਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਸ ਉਤੇ ਸਖ਼ਤ ਕਾਰਵਾਈ ਕਰਦਿਆਂ ਸਹਾਇਕ ਟਰੱਸਟ ਇੰਜਨੀਅਰ ਬਲਜੀਤ ਸਿੰਘ, ਟਰੱਸਟ ਇੰਜਨੀਅਰ ਸਤਭੂਸ਼ਣ ਸਚਦੇਵਾ, ਕਾਰਜ ਸਾਧਕ ਅਧਿਕਾਰੀ ਜਤਿੰਦਰ ਸਿੰਘ ਅਤੇ ਕਾਰਜ ਸਾਧਕ ਅਧਿਕਾਰੀ ਜੀਵਨ ਬਾਂਸਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਕੀਤੇ ਗਏ। ਇਸ ਤੋਂ ਇਲਾਵਾ ਉਕਤ ਚਾਰ ਅਧਿਕਾਰੀਆਂ ਅਤੇ ਜੂਨੀਅਰ ਇੰਜਨੀਅਰ ਰਾਮ ਸਿੰਘ ਨੂੰ ਧਾਰਾ (8) ਤਹਿਤ ਚਾਰਜਸ਼ੀਟ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।
ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਿਭਾਗ ਦੇ ਕੰਮ ਕਾਜ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …