Breaking News
Home / Punjabi News / ਫ਼ਤਿਹਗੜ੍ਹ ਪੰਜਤੂਰ: ਕਾਰ ਦੀ ਲੱਕੜ ਲੱਦੀ ਟਰਾਲੀ ਨਾਲ ਟੱਕਰ ਕਾਰਨ 3 ਵਿਅਕਤੀਆਂ ਦੀ ਮੌਤ

ਫ਼ਤਿਹਗੜ੍ਹ ਪੰਜਤੂਰ: ਕਾਰ ਦੀ ਲੱਕੜ ਲੱਦੀ ਟਰਾਲੀ ਨਾਲ ਟੱਕਰ ਕਾਰਨ 3 ਵਿਅਕਤੀਆਂ ਦੀ ਮੌਤ

ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 4 ਮਾਰਚ
ਅੱਜ ਬਾਅਦ ਦੁਪਹਿਰ ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਹਾਦਸੇ ਵਿੱਚ ਸੈਂਟਰੋ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਮੱਖੂ ਵਾਲੇ ਪਾਸੇ ਤੋਂ ਆ ਰਹੀ ਸੈਂਟਰੋ ਕਾਰ, ਜਿਸ ਵਿਚ ਚਾਰ ਵਿਅਕਤੀ ਸਵਾਰ ਸਨ, ਜਦੋਂ ਪਿੰਡ ਪੀਰ ਮੁਹੰਮਦ ਪਾਸ ਪੁੱਜੀ ਤਾਂ ਓਵਰਲੋਡ ਲੱਕੜਾਂ ਦੀ ਸੜਕ ਉਪਰ ਖੜ੍ਹੀ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ। ਕਾਰ ਵਿਚ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਪੁੱਜਣ ਸਾਰ ਮੌਤ ਹੋ ਗਈ। ਚੌਥੇ ਵਿਅਕਤੀ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਸੈਂਟਰੋ ਕਾਰ ਸਵਾਰ ਖਾਲੜੇ ਦੇ ਦੱਸੇ ਜਾਂਦੇ ਹਨ ਅਤੇ ਕਿਸੇ ਕੰਮ ਲਈ ਲੁਧਿਆਣਾ ਜਾ ਰਹੇ ਸਨ। ਲੱਕੜ ਦੀ ਓਵਰਲੋਡ ਟਰਾਲੀ ਖਰਾਬ ਹੋਣ ਕਾਰਨ ਸੜਕ ’ਤੇ ਹੀ ਖੜ੍ਹੀ ਸੀ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਟਰੈਕਟਰ ਲੈਕੇ ਫ਼ਰਾਰ ਹੋ ਗਿਆ ਅਤੇ ਟਰਾਲੀ ਉੱਥੇ ਹੀ ਛੱਡ ਗਿਆ।

The post ਫ਼ਤਿਹਗੜ੍ਹ ਪੰਜਤੂਰ: ਕਾਰ ਦੀ ਲੱਕੜ ਲੱਦੀ ਟਰਾਲੀ ਨਾਲ ਟੱਕਰ ਕਾਰਨ 3 ਵਿਅਕਤੀਆਂ ਦੀ ਮੌਤ appeared first on Punjabi Tribune.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …