Home / Punjabi News / ਫ਼ਾਜ਼ਿਲਕਾ: ਅਦਾਲਤ ਨੇ ਖਹਿਰਾ ਦਾ 2 ਦਿਨਾਂ ਪੁਲੀਸ ਰਿਮਾਂਡ ਦਿੱਤਾ

ਫ਼ਾਜ਼ਿਲਕਾ: ਅਦਾਲਤ ਨੇ ਖਹਿਰਾ ਦਾ 2 ਦਿਨਾਂ ਪੁਲੀਸ ਰਿਮਾਂਡ ਦਿੱਤਾ

ਪਰਮਜੀਤ ਸਿੰਘ
ਫ਼ਾਜ਼ਿਲਕਾ, 28 ਸਤੰਬਰ
ਜਲਾਲਾਬਾਦ ਦੀ ਪੁਲੀਸ ਨੇ ਅੱਜ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਇਥੇ ਦੀ ਅਦਾਲਤ ਵਿਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਇਆ। ਅਦਾਲਤ ਨੇ ਸੁਖਪਾਲ ਖਹਿਰਾ ਦਾ 2 ਦਨਿ ਦਾ ਪੁਲੀਸ ਰਿਮਾਂਡ ਦਿੱਤਾ। ਅੱਜ ਇਥੇ ਜਦੋਂ ਮੈਡੀਕਲ ਕਰਵਾਉਣ ਲਈ ਉਨ੍ਹਾਂ ਨੂੰ ਪੁਲੀਸ ਵੱਲੋਂ ਲਿਆਂਦਾ ਗਿਆ ਤਾਂ ਉਸ ਵੇਲੇ ਕਾਂਗਰਸੀ ਵਿਧਾਇਕ ਨੇ ਪੱਤਰਕਾਰਾਂ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਪੁਲੀਸ ਅਤੇ ਵਿਜੀਲੈਂਸ ਹੈ, ਜਿਸ ਦੇ ਦਮ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਗ੍ਰਿਫ਼ਤਾਰ ਕਰਵਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਮੇਰੇ ਖੂਨ ਦਾ ਪਿਆਸਾ ਬਣ ਚੁੱਕਿਆ ਹੈ। ਸਰਕਾਰ ਤੇ ਮੁੱਖ ਮੰਤਰੀ ਦੀ ਇਹ ਬਦਲਾਅ ਦੀ ਨੀਤੀ ਨਹੀਂ ਹੈ, ਬਲਕਿ ਇਹ ਸਿੱਧੇ ਰੂਪ ਵਿਚ ਬਦਲੇ ਦੀ ਰਾਜਨੀਤੀ ਹੈ।

The post ਫ਼ਾਜ਼ਿਲਕਾ: ਅਦਾਲਤ ਨੇ ਖਹਿਰਾ ਦਾ 2 ਦਿਨਾਂ ਪੁਲੀਸ ਰਿਮਾਂਡ ਦਿੱਤਾ appeared first on punjabitribuneonline.com.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …