Home / Punjabi News / ਫ਼ਾ਼ਜ਼ਿਲਕਾ: ਸਰਹੱਦੀ ਪਿੰਡਾਂ ’ਚ ਮੀਂਹ ਕਾਰਨ ਢਹਿ ਢੇਰੀ ਹੋਣ ਲੱਗੇ ਮਕਾਨ

ਫ਼ਾ਼ਜ਼ਿਲਕਾ: ਸਰਹੱਦੀ ਪਿੰਡਾਂ ’ਚ ਮੀਂਹ ਕਾਰਨ ਢਹਿ ਢੇਰੀ ਹੋਣ ਲੱਗੇ ਮਕਾਨ

ਪਰਮਜੀਤ ਸਿੰਘ
ਫਾਜ਼ਿਲਕਾ, 27 ਜੁਲਾਈ
ਲਗਾਤਾਰ ਮੀਂਹ ਕਾਰਨ ਕਈ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਗਰੀਬ ਘਰਾਂ ਦੇ ਕੱਚੇ ਕੋਠੇ ਡਿੱਗ ਕੇ ਢਹਿ ਢੇਰੀ ਹੋ ਗਏ ਹਨ। ਸਰਹੱਦੀ ਪਿੰਡ ਤੇਜਾ ਰੁਹੇਲਾ ‘ਚ ਦੋ ਘਰ ਢਹਿ ਗਏ। ਮਕਾਨ ਡਿੱਗਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਘਰ ਅੰਦਰ ਪਿਆ ਸਾਮਾਨ ਨੁਕਸਾਨਿਆ ਗਿਆ ਹੈ।
ਇਸ ਸਬੰਧੀ ਪੀੜਤ ਜ਼ਿਮੀਂਦਾਰ ਰਾਜ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਦੱਸਿਆ ਕਿ ਤੇਜ਼ ਮੀਂਹ ਕਾਰਨ ਉਨ੍ਹਾਂ ਦਾ ਕੱਚਾ ਮਕਾਨ ਢਹਿ ਗਿਆ। ਜਦੋਂ ਉਹ ਘਰ ‘ਚ ਮੌਜੂਦ ਸੀ ਤਾਂ ਅਚਾਨਕ ਉਸ ਦਾ ਮਕਾਨ ਡਿੱਗਣਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਉਸ ਨੇ ਘਰੋਂ ਬਾਹਰ ਆ ਕੇ ਆਪਣੀ ਜਾਨ ਬਚਾਈ। ਪਿੰਡ ਦੇ ਇੱਕ ਹੋਰ ਵਿਅਕਤੀ ਦਾ ਕੱਚਾ ਘਰ ਢਹਿ ਗਿਆ। ਬੂਟਾ ਸਿੰਘ ਪੁੱਤਰ ਹਰਨਾਮ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਹੋਈ ਭਾਰੀ ਬਰਸਾਤ ਕਾਰਨ ਉਸ ਦਾ ਮਕਾਨ ਢਹਿ ਗਿਆ। ਇਸ ਦੌਰਾਨ ਉਸ ਦੇ ਘਰ ਵਿੱਚ ਪਿਆ ਕੀਮਤੀ ਸਾਮਾਨ ਦਾ ਵੀ ਕਾਫੀ ਨੁਕਸਾਨ ਹੋ ਗਿਆ। ਪਿੰਡ ਦੀ ਹੀ ਵਿਧਵਾ ਦੇ ਘਰ ਵੀ ਵੱਡੀਆਂ ਤਰੇੜਾਂ ਆ ਗਈਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਮਕਾਨ ਡਿੱਗਣ ਦਾ ਖਤਰਾ ਬਣਿਆ ਹੋਇਆ ਹੈ। ਵਿਧਵਾ ਰਾਣੋ ਬਾਈ ਨੇ ਦੱਸਿਆ ਕਿ ਉਸ ਦੇ ਪਤੀ ਦੀ ਕਈ ਸਾਲ ਪਹਿਲਾਂ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੇ ਸਖ਼ਤ ਮਿਹਨਤ ਕਰਕੇ ਆਪਣੇ ਲਈ ਪੱਕੇ ਮਕਾਨ ਬਣਵਾ ਲਏ। ਬੀਤੇ ਦਿਨ ਹੋਈ ਭਾਰੀ ਬਰਸਾਤ ਕਾਰਨ ਉਨ੍ਹਾਂ ਦੇ ਪੱਕੇ ਮਕਾਨਾਂ ਵਿੱਚ ਵੱਡੀਆਂ ਤਰੇੜਾਂ ਆ ਗਈਆਂ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਅੱਧੀ ਦਰਜਨ ਘਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਹਰ ਕਿਸੇ ਦੇ ਡਿੱਗਣ ਦਾ ਖ਼ਤਰਾ ਹੈ। ਉਨ੍ਹਾਂ ਦੱਸਿਆ ਕਿ ਉਹ ਲੋਕ ਬਹੁਤ ਹੀ ਗਰੀਬ ਹਨ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਘਰ ਅਤੇ ਉਸ ਵਿੱਚ ਪਏ ਕੀਮਤੀ ਸਾਮਾਨ ਦੇ ਨੁਕਸਾਨ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ।

The post ਫ਼ਾ਼ਜ਼ਿਲਕਾ: ਸਰਹੱਦੀ ਪਿੰਡਾਂ ’ਚ ਮੀਂਹ ਕਾਰਨ ਢਹਿ ਢੇਰੀ ਹੋਣ ਲੱਗੇ ਮਕਾਨ appeared first on punjabitribuneonline.com.


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …