Home / Punjabi News / ਫਾਜ਼ਿਲਕਾ ਦੇ ਪਹਿਲੇ ਵਿਧਾਇਕ ਵਧਾਵਾ ਰਾਮ ਦੀ ਯਾਦ ’ਚ ਸਮਾਗਮ ਕਰਵਾਇਆ

ਫਾਜ਼ਿਲਕਾ ਦੇ ਪਹਿਲੇ ਵਿਧਾਇਕ ਵਧਾਵਾ ਰਾਮ ਦੀ ਯਾਦ ’ਚ ਸਮਾਗਮ ਕਰਵਾਇਆ

ਪਰਮਜੀਤ ਸਿੰਘ
ਫਾਜ਼ਿਲਕਾ, 17 ਅਗਸਤ
ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਹਿਲੇ ਵਿਧਾਇਕ ਕਾਮਰੇਡ ਵਧਾਵਾ ਰਾਮ ਦਾ ਯਾਦਗਾਰੀ ਸਮਾਗਮ ਇਥੇ ਪ੍ਰਤਾਬ ਬਾਗ ਵਿਖੇ ਕਾਮਰੇਡ ਵਧਾਵਾ ਰਾਮ ਯਾਦਗਾਰ ਕਮੇਟੀ ਦੇ ਆਗੂਆਂ ਦਰਸ਼ਨ ਰਾਮ ਲਾਧੂਕਾ, ਮਹਿੰਗਾ ਰਾਮ ਕਟੈਹੜਾ ਅਤੇ ਦੁਨੀ ਚੰਦ ਭਾਬੜਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਨੂੰ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਸੂਬਾ ਸਕੱਤਰ ਬੰਤ ਬਰਾੜ, ਆਰਐੱਮਪੀਆਈ ਦੇ ਜਰਨਲ ਸਕੱਤਰ ਮੰਗਤ ਰਾਮ ਪਾਸਲਾ ਅਤੇ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਵਧਾਵਾ ਰਾਮ ਨੇ ਆਪਣਾ ਸਮੁੱਚਾ ਜੀਵਨ ਲੋਕਾਈ ਲੇਖੇ ਲਾਇਆ। ਇਸ ਮੌਕੇ ਸਟੇਜ ਸਕੱਤਰ ਕਮੇਟੀ ਮੈਂਬਰ ਬਖਤਾਵਰ ਸਿੰਘ ਸਨ। ਇਸ ਮੌਕੇ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਹੰਸ ਰਾਜ ਗੋਲਡਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ, ਹਰਭਜਨ ਖੁੰਗਰ,ਚਰਨਜੀਤ, ਭਗਵਾਨ, ਗੁਰਮੇਜ ਗੇਜੀ, ਜੰਮੂ ਰਾਮ ਬੰਨ ਵਾਲਾ, ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਛੱਪੜੀ ਵਾਲਾ, ਜ਼ਿਲ੍ਹਾ ਸਕੱਤਰ ਸ਼ੁਬੇਗ ਝੰਗੜ ਭੈਣੀ, ਡਾਕਟਰ ਸੁਰਿੰਦਰ ਗੰਜੂਆਣਾ, ਮੋਟਰਸਾਈਕਲ ਟਰਾਲੀ ਯੂਨੀਅਨ ਦੇ ਪ੍ਰਧਾਨ ਬਲਵੰਤ ਢੰਡੀਆਂ ਤੇ ਅਜੀਤ ਸੋਨੂੰ ਖਜ਼ਾਨਚੀ ਹਾਜ਼ਰ ਸਨ।

The post ਫਾਜ਼ਿਲਕਾ ਦੇ ਪਹਿਲੇ ਵਿਧਾਇਕ ਵਧਾਵਾ ਰਾਮ ਦੀ ਯਾਦ ’ਚ ਸਮਾਗਮ ਕਰਵਾਇਆ appeared first on punjabitribuneonline.com.


Source link

Check Also

Punjab ‘ਚ ‘ਪੋਸਟਰ ਵਾਰ’ , ਮਜੀਠੀਆ ਦੇ ਸਮਰਥਨ ‘ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ 

Punjab News: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ …