Home / Punjabi News / ਫਾਰੂਕ ਅਬਦੁੱਲਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਹਿਰਾਸਤ ਵਿਰੁੱਧ ਪਟੀਸ਼ਨ ਖਾਰਜ

ਫਾਰੂਕ ਅਬਦੁੱਲਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਹਿਰਾਸਤ ਵਿਰੁੱਧ ਪਟੀਸ਼ਨ ਖਾਰਜ

ਫਾਰੂਕ ਅਬਦੁੱਲਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਹਿਰਾਸਤ ਵਿਰੁੱਧ ਪਟੀਸ਼ਨ ਖਾਰਜ

ਨਵੀਂ ਦਿੱਲੀ— ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਫਾਰੂਕ ਅਬਦੁੱਲਾ ਦੀ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ‘ਚ ਧਾਰਾ-370 ਖਤਮ ਕੀਤੇ ਜਾਣ ਤੋਂ ਬਾਅਦ ਮਰੂਮਲਾਰਚੀ ਦ੍ਰਵਿੜ ਮੁਨੇਤਰ ਕੜਗਮ (ਐੱਮ.ਡੀ.ਐੱਮ.ਕੇ.) ਚੀਫ ਵਾਈਕੋ ਸਮੇਤ ਕਈ ਨੇਤਾਵਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਫਾਰੂਕ ਨੂੰ ਪੇਸ਼ ਕਰਨ ਦੀ ਗੱਲ ਕਹੀ ਗਈ ਸੀ। ਵਾਈਕੋ ਨੇ ਆਪਣੀ ਪਟੀਸ਼ਨ ‘ਚ ਕਿਹਾ ਹੈ ਕਿ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਨਾਲ ਸੰਪਰਕ ਨਹੀਂ ਹੋ ਪਾ ਰਿਹਾ ਹੈ, ਉਨ੍ਹਾਂ ਨੂੰ ਜੰਮੂ-ਕਸ਼ਮੀਰ ‘ਚ ਧਾਰਾ-370 ਖਤਮ ਕੀਤੇ ਜਾਣ ਤੋਂ ਬਾਅਦ ਹਾਊਸ ਅਰੈਸਟ ‘ਚ ਰੱਖਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੀ ਸੰਵਿਧਾਨਕ ਅਤੇ ਨਾਗਰਿਕ ਅਧਿਕਾਰਾਂ ‘ਤੇ ਪਾਬੰਦੀ ਨੂੰ ਲੈ ਕੇ ਕੁੱਲ 14 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। 2 ਪਟੀਸ਼ਨਾਂ ਹਾਊਸ ਅਰੈਸਟ, ਜਦੋਂ ਕਿ 2 ਕਰਫਿਊ ਅਤੇ ਹੋਰ ਪਾਬੰਦੀਆਂ ਨੂੰ ਹਟਾਉਣ ਨੂੰ ਲੈ ਕੇ ਕੀਤੀਆਂ ਗਈਆਂ ਹਨ। ਇਕ ਪਟੀਸ਼ਨ ਮੀਡੀਆ ਅਤੇ ਜਨਤਾ ਦੇ ਜਾਣਕਾਰੀ ਹਾਸਲ ਕਰਨ ਦੇ ਅਧਿਕਾਰਾਂ ਨੂੰ ਲੈ ਕੇ ਹੈ, ਜਦੋਂ ਕਿ ਬਾਕੀ 9 ਪਟੀਸ਼ਨ ਧਾਰਾ-370 ਹਟਾਉਣ ਅਤੇ ਪ੍ਰਕਿਰਿਆ ਨੂੰ ਵੱਖ-ਵੱਖ ਨਜ਼ਰੀਏ ਨਾਲ ਚੁਣੌਤੀ ਦੇ ਰਹੀਆਂ ਹਨ। 2 ਪਟੀਸ਼ਨਾਂ 370 ਹਟਾਉਣ ਦੇ ਪ੍ਰਬੰਧਾਂ ਦੇ ਨਾਲ-ਨਾਲ ਰਾਸ਼ਟਰਪਤੀ ਦੀ ਨੋਟੀਫਿਕੇਸ਼ਨ ਨੂੰ ਵੀ ਚੁਣੌਤੀ ਦਿੰਦੀਆਂ ਹਨ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …