Home / Punjabi News / ਫੂਲਕਾ ਨੇ ਆਮ ਆਦਮੀ ਪਾਰਟੀ ਵੀ ਛੱਡੀ

ਫੂਲਕਾ ਨੇ ਆਮ ਆਦਮੀ ਪਾਰਟੀ ਵੀ ਛੱਡੀ

ਫੂਲਕਾ ਨੇ ਆਮ ਆਦਮੀ ਪਾਰਟੀ ਵੀ ਛੱਡੀ

ਵਿਧਾਇਕੀ ਦੀ ਅਹੁਦੇ ਤੋਂ ਵੀ ਪਹਿਲਾਂ ਹੀ ਦੇ ਚੁੱਕੇ ਹਨ ਅਸਤੀਫਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਫੂਲਕਾ ਨੇ ਆਪਣਾ ਅਸਤੀਫਾ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ। ਫੂਲਕਾ ਨੇ ਇਸ ਸਬੰਧੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਫੂਲਕਾ ਇਸ ਤੋਂ ਪਹਿਲਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ ਅਤੇ ਉਨ੍ਹਾਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਭੇਜਿਆ ਹੋਇਆ ਹੈ। ਹਾਲਾਂਕਿ ਸਪੀਕਰ ਨੇ ਉਨ੍ਹਾਂ ਦੇ ਅਸਤੀਫੇ ਨੂੰ ਮਨਜੂਰ ਨਹੀਂ ਕੀਤਾ। ਫੂਲਕਾ ਨੇ ਦੱਸਿਆ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਅਸਤੀਫਾ ਨਾ ਦੇਣ ਗੱਲ ਵੀ ਕਹੀ ਅਤੇ ਦੁਬਾਰਾ ਵਿਚਾਰ ਕਰਨ ਲਈ ਕਿਹਾ, ਪਰ ਉਨ੍ਹਾਂ ਨੇ ਜ਼ਿੱਦ ਕਰਕੇ ਆਪਣਾ ਅਸਤੀਫਾ ਕੇਜਰੀਵਾਲ ਨੂੰ ਸੌਂਪ ਦਿੱਤਾ ਅਤੇ ਅਸਤੀਫਾ ਜਲਦੀ ਮਨਜੂਰ ਕਰਨ ਲਈ ਵੀ ਕਿਹਾ ਹੈ। ਇਸੇ ਦੌਰਾਨ ‘ਆਪ’ ਵਿਧਾਇਕ ਅਲਕਾ ਲਾਂਬਾ ਨੇ ਵੀ ਬਾਗੀ ਰੁਖ ਅਖਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਫੂਲਕਾ ਦੇ ਅਸਤੀਫੇ ‘ਤੇ ਵਿਚਾਰ ਕਰ ਲੈਣਾ ਚਾਹੀਦਾ ਹੈ।

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …