Breaking News
Home / Punjabi News / ਬਠਿੰਡਾ: ਠੇਕਾ ਕਾਮਿਆਂ ਨੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ

ਬਠਿੰਡਾ: ਠੇਕਾ ਕਾਮਿਆਂ ਨੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ

ਸ਼ਗਨ ਕਟਾਰੀਆ
ਬਠਿੰਡਾ, 29 ਅਗਸਤ
ਇਥੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੇ ਉਦਘਾਟਨ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਕਾਲ਼ੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਸ੍ਰੀ ਮਾਨ ਦੀ ਆਮਦ ਵਾਲੇ ਸਥਾਨ ਵੱਲ ਬੀਬੀ ਵਾਲਾ ਚੌਕ ਤੋਂ ਵਿਰੋਧ ਕਰਦੇ ਹੋਏ ਜਿਉਂ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਵਰਕਰ ਤੁਰੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਡੀਏਵੀ ਕਾਲਜ ਦੇ ਗੇਟ ਅੱਗੇ ਬੈਰੀਕੇਡ ਲਾ ਕੇ ਘੇਰ ਲਿਅ। ਮਾਰਚ ’ਚ ਸ਼ਾਮਲ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਜਸਵੀਰ ਸਿੰਘ ਜੱਸੀ, ਚਮਕੌਰ ਸਿੰਘ, ਸੰਦੀਪ ਖ਼ਾਨ ਬਾਲਿਆਂਵਾਲੀ, ਸਤਨਾਮ ਸਿੰਘ ਖਿਆਲਾ, ਖ਼ੁਸ਼ਦੀਪ ਸਿੰਘ, ਜਗਸੀਰ ਸਿੰਘ ਭੰਗੂ ਤੇ ਹਰਜਿੰਦਰ ਬਰਾੜ ਨੇ ਕਿਹਾ ਕਿ ‘ਆਪ’ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਕਾਇਮ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 15-20 ਸਾਲਾਂ ਦੇ ਲੰਬੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ਦੇ ਰਹੀ ਹੈ।

ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ, 15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

The post ਬਠਿੰਡਾ: ਠੇਕਾ ਕਾਮਿਆਂ ਨੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ appeared first on punjabitribuneonline.com.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …