
ਚੰਡੀਗੜ੍ਹ, 16 ਅਪਰੈਲ
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਪੁਲੀਸ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਇਸ਼ਾਰਾ ਕੀਤਾ ਹੈ ਕਿ ਉਹ ਅਸਤੀਫ਼ੇ ਸਬੰਧੀ ਆਪਣੇ ਫ਼ੈਸਲੇ ’ਤੇ ਦ੍ਰਿੜ੍ਹ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਉਨ੍ਹਾਂ ਨੂੰ ਪੁਲੀਸ ਸੇਵਾ ਵਿਚ ਰਹਿਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਰਾਜਪਾਲ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਆਈਜੀ ਦੀ ਰਾਜਪਾਲ ਨਾਲ ਮੀਟਿੰਗ ਸਵੇਰੇ 11.32 ’ਤੇ ਸ਼ੁਰੂ ਹੋਈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇਕ ਹੁਕਮ ਜਾਰੀ ਕੀਤੇ ਜਾਣ ਤੋਂ ਬਾਅਦ ਆਈਜੀ ਕੁੰਵਰ ਪ੍ਰਤਾਪ ਸਿੰਘ ਨੇ ਪੁਲੀਸ ਸੇਵਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ, ਮੁੱਖ ਮੰਤਰੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ।
Source link
Asian Tribune Your Multilingual Newspaper covering World and local news News