ਨਵੀਂ ਦਿੱਲੀ, 8 ਸਤੰਬਰ
ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਬਰਤਾਨੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਿਲਕੁਲ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਾਸ ਤੌਰ ’ਤੇ ਖਾਲਿਸਤਾਨ ਪੱਖੀ ਕੱਟੜਵਾਦੀਆਂ ਨਾਲ ਨਜਿੱਠਣ ਲਈ ਭਾਰਤੀ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਇਹ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਨਵੀਂ ਦਿੱਲੀ ਵਿੱਚ 9 ਤੇ 10 ਸਤੰਬਰ ਨੂੰ ਹੋਣ ਵਾਲੇ ਜੀ20 ਸੰਮੇਲਨ ਵਿੱਚ ਹਿੱਸਾ ਲੈਣ ਲਈ ਅੱਜ ਇੱਥੇ ਪਹੁੰਚੇ ਹਨ। ਇਸ ਮੌਕੇ ਸੂਨਕ ਦੇ ਨਾਲ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਵੀ ਹਾਜ਼ਰ ਸਨ। -ਏਐੱਨਆਈ
The post ਬਰਤਾਨੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਰਦਾਸ਼ਤ ਨਹੀਂ: ਸੂਨਕ appeared first on punjabitribuneonline.com.
Source link
Asian Tribune Your Multilingual Newspaper covering World and local news News