Home / Punjabi News / ਬਰਨਾਲਾ: ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਸਾਲਾਨਾ ਇਕੱਤਰਤਾ ਸ਼ੁਰੂ

ਬਰਨਾਲਾ: ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਸਾਲਾਨਾ ਇਕੱਤਰਤਾ ਸ਼ੁਰੂ

ਪਰਸ਼ੋਤਮ ਬੱਲੀ
ਬਰਨਾਲਾ, 6 ਅਪਰੈਲ
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਸਾਲਾਨਾ ਇਕੱਤਰਤਾ ਸੁਸਾਇਟੀ ਦੇ ਮੁੱਖ ਦਫ਼ਤਰ ਇਥੇ ਤਰਕਸ਼ੀਲ ਭਵਨ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਦਸ ਜ਼ੋਨਾਂ ਅਤੇ ਪੰਜਾਹ ਇਕਾਈਆਂ ਦੇ ਕਰੀਬ 150 ਪ੍ਰਤੀਨਿਧ ਆਗੂਆਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕਰ ਰਹੇ ਹਨ। ਤਰਕਸ਼ੀਲ ਲਹਿਰ ਨੂੰ ਜੱਥੇਬੰਦਕ ਪੱਧਰ ‘ਤੇ ਹੋਰ ਮਜ਼ਬੂਤ ਕਰਕੇ ਇਸ ਦਾ ਘੇਰਾ ਵਿਸ਼ਾਲ ਕਰਨ, ਹਰ ਵਰਗ ਦੇ ਲੋਕਾਂ ਤੱਕ ਪਹੁੰਚਣ ਅਤੇ ਸਮਾਜ ਵਿਚ ਦਿਨੋਂ ਦਿਨ ਵੱਧ ਰਹੀਆਂ ਮਾਨਸਿਕ ਸਮੱਸਿਆਵਾਂ ਅਤੇ ਖ਼ੁਦਕੁਸ਼ੀਆਂ ਲਈ ਜ਼ਿੰਮੇਵਾਰ ਕਾਰਨਾਂ ਅਤੇ ਉਨ੍ਹਾਂ ਦੇ ਹਲ ਸਬੰਧੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ।

ਇਕੱਤਰਤਾ ਦੇ ਪਹਿਲੇ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਕਰਦੇ ਹੋਏ ਸੁਸਾਇਟੀ ਦੇ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਨੇ ਜਥੇਬੰਦੀ ਦੀ ਮਜ਼ਬੂਤੀ ਲਈ ਹੇਠਲੇ ਪੱਧਰ ਤੱਕ ਲਗਾਤਾਰ ਸਰਗਰਮੀਆਂ,ਵੱਖ ਵੱਖ ਵਿਸ਼ਿਆਂ ਸਬੰਧੀ ਸਿਖਲਾਈ ਕੈਂਪ ਤੇ ਵਿਸ਼ੇਸ਼ ਕਰਕੇ ਵਿਦਿਆਰਥੀ ਤੱਕ ਰਸਾਈ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਦੂਜੇ ਸੈਸ਼ਨ ਦੇ ਮੁੱਖ ਬੁਲਾਰੇ ਨੇ ਲੋਕਾਂ ਵਿਚ ਤਰਕਸ਼ੀਲ ਸਾਹਿਤ ਪੜ੍ਹਨ ਦੀ ਰੁਚੀ ਪੈਦਾ ਕਰਨ ਹਿੱਤ ਉਪਰਾਲਿਆਂ ਤਹਿਤ ਤਰਕਸ਼ੀਲ ਸਾਹਿਤ ਵੈਨ ਨੂੰ ਸਕੂਲਾਂ,ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਲਿਜਾਣ ਦੇ ਇਲਾਵਾ ਪੰਜਾਬ ਵਿੱਚ ਲਗਦੇ ਪੁਸਤਕ ਮੇਲਿਆਂ ਵਿਚ ਸ਼ਮੂਲੀਅਤ ਦਾ ਸੁਝਾਅ ਦਿੱਤਾ। ਵਿਗਿਆਨਕ ਵਿਚਾਰਧਾਰਾ ਦੇ ਬੁਲਾਰੇ ‘ਤਰਕਸ਼ੀਲ’ ਮੈਗਜ਼ੀਨ ਨੂੰ ਹਰ ਪਿੰਡ,ਕਸਬੇ,ਲਾਇਬ੍ਰੇਰੀ, ਦਫ਼ਤਰ ਅਤੇ ਕਾਰਖਾਨਿਆਂ ਤਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਚਰਚਾ ਵਿੱਚ ਪਰਮਵੇਦ ਸੰਗਰੂਰ, ਸੁਰਜੀਤ ਟਿੱਬਾ ਸੱਤਪਾਲ ਸਲੋਹ, ਰਾਜੇਸ਼ ਅਕਲੀਆ, ਸੁਮੀਤ ਸਿੰਘ ਅਮ੍ਰਿਤਸਰ, ਹਰਚੰਦ ਸਿੰਘ ਭਿੰਡਰ ਅਜੀਤ ਪ੍ਰਦੇਸੀ,ਰਾਜਪਾਲ ਸਿੰਘ, ਜਸਵਿੰਦਰ ਫਗਵਾੜਾ, ਹੇਮ ਰਾਜ ਸਟੈਨੋਂ,ਧਰਮਪਾਲ ਲੁਧਿਆਣਾ, ਰਾਜਪਾਲ ਬਠਿੰਡਾ, ਜਸਵੰਤ ਮੋਹਾਲੀ,ਰਾਮ ਸਵਰਨ ਲੱਖੇਵਾਲੀ,ਬਲਬੀਰ ਲੌਂਗੋਵਾਲ,ਸੁਮੀਤ ਅੰਮ੍ਰਿਤਸਰ, ਜੋਗਿੰਦਰ ਕੁੱਲੇਵਾਲ,ਸੰਦੀਪ ਧਾਰੀਵਾਲ ਭੌਜਾ ਗੁਰਪ੍ਰੀਤ ਸ਼ਹਿਣਾ ਤੇ ਭੂਰਾ ਸਿੰਘ ਮਹਿਮਾ ਸਰਜਾ ਮੌਜੂਦ ਸਨ।

The post ਬਰਨਾਲਾ: ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਸਾਲਾਨਾ ਇਕੱਤਰਤਾ ਸ਼ੁਰੂ appeared first on Punjabi Tribune.


Source link

Check Also

ਪੰਜਾਬ ਸ਼ਿਵ ਸੈਨਾ ਆਗੂ ’ਤੇ ਹਮਲੇ ਤੋਂ ਬਾਅਦ ਸ਼ਬਦੀ ਜੰਗ ਛਿੜੀ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 6 ਜੁਲਾਈ ਲੁਧਿਆਣਾ ਵਿੱਚ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ …