ਲਖਵੀਰ ਸਿੰਘ ਚੀਮਾ
ਟੱਲੇਵਾਲ (ਬਰਨਾਲਾ), 28 ਫਰਵਰੀ
ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝਾ ਮੁਲਾਜ਼ਮ ਫ਼ਰੰਟ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਉਪਰ ਵਾਅਦਾਖਿਲਾਫ਼ੀ ਦੇ ਦੋਸ਼ ਲਗਾਏ ਅਤੇ ਮੰਗਾਂ ਪੂਰੀਆਂ ਨਾ ਕੀਤੇ ਜਾਣ ਤੇ ਮੁਲਾਜ਼ਮ ਤੇ ਪੈਨਸ਼ਨਰ ਵਰਗ ਵਲੋਂ ਆਪ ਸਰਕਾਰ ਦੇ ਬਾਈਕਾਟ ਕਰਨ ਦੀ ਚਿਤਾਵਨੀ ਵੀ ਦਿੱਤੀ। ਇਸ ਮੌਕੇ ਪ੍ਰਦਰਸ਼ਨਕਾਰੀ ਆਗੂ ਨਰਾਇਣ ਦੱਤ, ਦਰਸ਼ਨ ਚੀਮਾ, ਬਖਸ਼ੀਸ਼ ਸਿੰਘ ਅਤੇ ਸਿੰਦਰ ਧੌਲਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸਨਰਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ, ਜਿਸ ਕਰਕੇ ਅੱਜ ਸੂਬੇ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਹਨ।
The post ਬਰਨਾਲਾ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ appeared first on Punjabi Tribune.
Source link
Asian Tribune Your Multilingual Newspaper covering World and local news News