Home / Punjabi News / ਬਾਬੇ ਨਾਨਕ ਦੇ ਆਗਮਨ ਪੁਰਬ ਸਮਾਗਮਾਂ ਸਬੰਧੀ ਮੀਟਿੰਗ

ਬਾਬੇ ਨਾਨਕ ਦੇ ਆਗਮਨ ਪੁਰਬ ਸਮਾਗਮਾਂ ਸਬੰਧੀ ਮੀਟਿੰਗ

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 1 ਸਤੰਬਰ
ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਆਗਮਨ ਪੁਰਬ ਸਬੰਧੀ ਮਹਿੰਦੀਪੁਰ (ਬਲਾਚੌਰ) ਵਿਚ ਕਰਵਾਏ ਜਾ ਰਹੇ ਤਹਿਸੀਲ ਪੱਧਰੀ ਗੁਰਮਤਿ ਸਮਾਗਮ ਸਬੰਧੀ ਸਮੂਹ ਪਿੰਡਾਂ ਦੀ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ ਸਿੰਘ ਸਭਾ ਗੁਰਦੁਆਰਾ ਮਹਿੰਦੀਪੁਰ ਵਿਚ ਕੀਤੀ ਗਈ। ਗੁਰ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਸੁਸਾਇਟੀ ਵੱਲੋਂ ਜਿੱਥੇ ਹਰ ਸਾਲ ਨਵਾਂ ਸ਼ਹਿਰ ਵਿਚ ਜ਼ਿਲ੍ਹਾ ਪੱਧਰ ’ਤੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ, ਉੱਥੇ ਜ਼ਿਲ੍ਹਾ ਪੱਧਰੀ ਸਮਾਗਮਾਂ ਤੋਂ ਪਹਿਲਾਂ ਇਸ ਸਾਲ ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 24 ਗੁਰਮਤਿ ਸਮਾਗਮ ਉਲੀਕੇ ਗਏ ਹਨ ਜਿਨ੍ਹਾਂ ਵਿੱਚ ਮਹਿੰਦੀਪੁਰ (ਬਲਾਚੌਰ) ਦਾ ਤਹਿਸੀਲ ਪੱਧਰੀ ਸਮਾਗਮ ਵੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੀਵਾਲਤਾ ਦੇ ਉਪਦੇਸ਼ਾਂ ਨੂੰ ਅਪਣਾ ਕੇ ਹੀ ਜ਼ਿੰਦਗੀ ਸੁਖਾਲੀ ਬਣਾਈ ਜਾ ਸਕਦੀ ਹੈ। ਸੇਵਾਮੁਕਤ ਡੀਐੱਸਪੀ ਦੀਦਾਰ ਸਿੰਘ ਗਹੂੰਣ ਨੇ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਨਸ਼ਿਆਂ ਵਿੱਚ ਗਲਤਾਨ ਹੋ ਕੇ ਜਿੱਥੇ ਆਪਣਾ ਭਵਿੱਖ ਕਾਲਾ ਕਰਨ ਦੇ ਰਾਹ ਤੁਰੀ ਹੋਈ ਹੈ, ਉੱਥੇ ਆਪਣੇ ਸੱਭਿਆਚਾਰ ਅਤੇ ਵਿਰਸੇ ਨੂੰ ਵੀ ਭੁੱਲਦੀ ਜਾ ਰਹੀ ਹੈ।

The post ਬਾਬੇ ਨਾਨਕ ਦੇ ਆਗਮਨ ਪੁਰਬ ਸਮਾਗਮਾਂ ਸਬੰਧੀ ਮੀਟਿੰਗ appeared first on Punjabi Tribune.


Source link

Check Also

ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …