Home / World / ਬਿਜਲੀ ਦਰਾਂ ‘ਚ ਸੁਧਾਰ ਤੇ ਐਸ.ਵਾਈ.ਐਲ ‘ਤੇ ਠੋਸ ਰਣਨੀਤੀ ਦੀ ਵਚਨਬੱਧਤਾ ਨਾਲ ਰਾਣਾ ਗੁਰਜੀਤ ਸਿੰਘ ਨੇ ਅਹੁਦਾ ਸੰਭਾਲਿਆ

ਬਿਜਲੀ ਦਰਾਂ ‘ਚ ਸੁਧਾਰ ਤੇ ਐਸ.ਵਾਈ.ਐਲ ‘ਤੇ ਠੋਸ ਰਣਨੀਤੀ ਦੀ ਵਚਨਬੱਧਤਾ ਨਾਲ ਰਾਣਾ ਗੁਰਜੀਤ ਸਿੰਘ ਨੇ ਅਹੁਦਾ ਸੰਭਾਲਿਆ

ਬਿਜਲੀ ਦਰਾਂ ‘ਚ ਸੁਧਾਰ ਤੇ ਐਸ.ਵਾਈ.ਐਲ ‘ਤੇ ਠੋਸ ਰਣਨੀਤੀ ਦੀ ਵਚਨਬੱਧਤਾ ਨਾਲ ਰਾਣਾ ਗੁਰਜੀਤ ਸਿੰਘ ਨੇ ਅਹੁਦਾ ਸੰਭਾਲਿਆ

3ਚੰਡੀਗੜ੍ਹ- ਪੰਜਾਬ ਦੇ ਊਰਜਾ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਬਿਜਲੀ ਦਰਾਂ ‘ਚ ਸੁਧਾਰ ਅਤੇ ਐਸ.ਵਾਈ.ਐਲ ਮੁੱਦੇ ‘ਤੇ ਠੋਸ ਰਣਨੀਤੀ ਅਪਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਪ੍ਰਗਟਾਈ।
ਰਾਣਾ ਗੁਰਜੀਤ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਵੀਂ ਮੰਜਿਲ ‘ਤੇ ਕਮਰਾ ਨੰਬਰ 25 ਵਿਖੇ ਅਰਦਾਸ ਉਪਰੰਤ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ, ਖਡੂਰ ਸਾਹਿਬ ਤੋਂ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ, ਜਲੰਧਰ ਕੈਂਟ ਤੋਂ ਵਿਧਾਇਕ ਸ. ਪ੍ਰਗਟ ਸਿੰਘ, ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਉਨ੍ਹਾਂ ਦੀ ਪਤਨੀ ਤੇ ਸਾਬਕਾ ਵਿਧਾਇਕ ਰਾਣਾ ਰਾਜਬੰਸ ਕੌਰ, ਉਨ੍ਹਾਂ ਦੀ ਭਰਜਾਈ ਤੇ ਸਾਬਕਾ ਵਿਧਾਇਕ ਸ੍ਰੀਮਤੀ ਸੁਖਜਿੰਦਰ ਕੌਰ,  ਆਪਣੇ ਸਮੱਰਥਕਾਂ, ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੀ ਹਾਜਰੀ ਵਿੱਚ ਅਹੁਦਾ ਸੰਭਾਲਿਆ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ‘ਚ ਵਿਸ਼ਵਾਸ ਪ੍ਰਗਟਾਉਣ ਅਤੇ ਊਰਜਾ ਤੇ ਸੰਚਾਈ ਮੰਤਰਾਲੇ ਦੀ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਵੱਲੋਂ ਆਪਣੇ ਚੋਣ ਮਨੋਰਥ ਪੱਤਰ ‘ਚ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਹੋਵੇਗਾ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਐਸ.ਵਾਈ.ਐਲ ਮੁੱਦੇ ‘ਤੇ ਠੋਸ ਰਣਨੀਤੀ ਬਨਾਉਣ ਤੋਂ ਇਲਾਵਾ ਖਪਤਕਾਰਾਂ ਪੱਖੀ ਬਿਜਲੀ ਦਰਾਂ ਬਾਰੇ ਨੀਤੀ ਅਪਣਾਉਣਗੇ। ਰਾਣਾ ਗੁਰਜੀਤ ਸਿੰਘ ਨੇ ਕਿਹਾ, ”ਅਕਾਲੀ-ਭਾਜਪਾ ਸਰਕਾਰ ਐਸ.ਵਾਈ.ਐਲ ਮੁੱਦੇ ‘ਤੇ ਗੰਭੀਰਤਾ ਨਾਲ ਕਾਨੂੰਨੀ ਲੜਾਈ ਲੜ੍ਹਨ ਵਿੱਚ ਨਾਕਾਮ ਰਹੀ। ਮੈਂ ਅੱਜ ਹੀ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਨਾਲ ਮੀਟਿੰਗ ਕਰਕੇ ਇਸ ਮੁੱਦੇ ‘ਤੇ ਚਰਚਾ ਕੀਤੀ ਹੈ ਤਾਂ ਜੋ 28 ਮਾਰਚ ਨੂੰ ਸੁਪਰੀਮ ਕੋਰਟ ਵਿੱਚ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਣ ਲਈ ਠੋਸ ਰਣਨੀਤੀ ਤਿਆਰ ਕੀਤੀ ਜਾ ਸਕੇ।”
ਬਿਜਲੀ ਦਰਾਂ ਬਾਰੇ ਚਰਚਾ ਕਰਦਿਆਂ ਊਰਜਾ ਤੇ ਸਿੰਚਾਈ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਬਿਜਲੀ ਦਰਾਂ ਸਬੰਧੀ ਅਪਣਾਈ ਗਈ ਨੀਤੀ ਕਾਰਨ ਬੀਤੇ 10 ਸਾਲਾਂ ਦੌਰਾਨ ਵੱਡੀ ਗਿਣਤੀ ਵਿੱਚ ਸਨਅਤੀ ਇਕਾਈਆਂ ਦੇਸ਼ ਦੇ ਦੂਸਰੇ ਹਿੱਸਿਆਂ ਵਿੱਚ ਪਲਾਇਨ ਕਰ ਗਈਆਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਘਰੇਲੂ, ਸਨਅਤੀ ਅਤੇ ਵਪਾਰਕ ਖਪਤਕਾਰਾਂ ਲਈ ਬਿਜਲੀ ਦਰਾਂ ਅੰਦਰ ਸੁਧਾਰ ਕਰਨ ਦਾ ਵਾਅਦਾ ਕੀਤਾ ਹੈ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਮੁੱਦੇ ਬਾਰੇ ਵਿਚਾਰ ਕਰਨ ਲਈ ਉਨ੍ਹਾਂ ਪ੍ਰਮੁੱਖ ਸਕੱਤਰ ਊਰਜਾ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਨਾਲ ਸੱਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਮੁੱਚੀ ਕਾਂਗਰਸ ਲੀਡਰਸ਼ਿਪ ਪੰਜਾਬ ਦੇ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਨੂੰ ਮੁੜ ਤੋਂ ਸਿਖਰ ‘ਤੇ ਪਹੁੰਚਾਉਣ ਲਈ ਵਚਨਬੱਧ ਹੈ।
ਇਸ ਮੌਕੇ ਹਾਜਰ ਮੁੱਖ ਸ਼ਖਸੀਅਤਾਂ ਵਿੱਚ ਪ੍ਰਮੁੱਖ ਸਕੱਤਰ ਊਰਜਾ ਸ੍ਰੀ ਏ. ਵੇਨੂੰ ਪ੍ਰਸਾਦ, ਪੀ.ਪੀ.ਸੀ.ਐਲ ਦੇ ਸੀ.ਐਮ.ਡੀ. ਸ੍ਰੀ ਕੇ. ਡੀ. ਚੌਧਰੀ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਡਾ. ਸੇਨੂੰ ਦੁੱਗਲ ਸ਼ਾਮਿਲ ਸਨ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …