ਪਟਨਾ— ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਕਿਹਾ ਕਿ ਰਾਜ ‘ਚ ਅਚਾਨਕ ਆਏ ਹੜ੍ਹ ਨਾਲ 25 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 16 ਜ਼ਿਲਿਆਂ ‘ਚ 25.71 ਲੱਖ ਲੋਕ ਪ੍ਰਭਾਵਿਤ ਹੋਏ ਹਨ। ਕੁਮਾਰ ਨੇ ਵਿਧਾਨ ਸਭਾ ‘ਚ ਕਿਹਾ,”ਮੈਂ ਰਾਹਤ ਅਤੇ ਬਚਾਅ ਮੁਹਿੰਮ ਤੇਜ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੁੱਲ 125 ਮੋਟਰ ਕਿਸ਼ਤੀਆਂ ਇਸ ਕੰਮ ‘ਚ ਲਗਾਈਆਂ ਗਈਆਂ ਅਤੇ ਐੱਨ.ਡੀ.ਆਰ.ਐੱਫ. ਅਤੇ ਐੱਸ.ਡੀ.ਆਰ.ਐੱਫ. ਦੀਆਂ 26 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਸ ‘ਚੋਂ ਸਾਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਵਾ ਲੱਖ ਲੋਕਾਂ ਨੂੰ ਬਚਾਉਣ ‘ਚ ਮਦਦ ਮਿਲੀ ਹੈ।”
ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 199 ਰਾਹਤ ਕੈਂਪ ਲਗਾਏ ਹਨ, ਜਿੱਥੇ 1.16 ਲੱਖ ਲੋਕਾਂ ਨੇ ਸ਼ਰਨ ਲੈ ਰੱਖੀ ਹੈ। ਕੁੱਲ 676 ਰਸੋਈ ਘਰ ਬਣਾਏ ਗਏ ਹਨ ਅਤੇ ਜੇਕਰ ਲੋੜ ਮਹਿਸੂਸ ਹੋਈ ਤਾਂ ਅਜਿਹੇ ਹੋਰ ਰਸੋਈ ਘਰ ਬਣਾਏ ਜਾ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ,”ਬੀਮਾਰੀਆਂ ਫੈਲਣ ਤੋਂ ਰੋਕਣ ਲਈ ਸਵੱਛ ਪੀਣ ਲਈ ਪਾਣੀ ਅਤੇ ਦਵਾਈਆਂ ਦੀ ਉਪਲੱਬਧਤਾ ਵੀ ਯਕੀਨੀ ਕੀਤੀ ਜਾ ਰਹੀ ਹੈ।” ਉਨ੍ਹਾਂ ਨੇ ਐਤਵਾਰ ਅਤੇ ਸੋਮਵਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ ਸੀ।
Check Also
ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…
Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …
Asian Tribune Your Multilingual Newspaper covering World and local news News