Home / Punjabi News / ਬੀਐੱਸਐੱਫ ਵੱਲੋਂ ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ

ਬੀਐੱਸਐੱਫ ਵੱਲੋਂ ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 31 ਮਾਰਚ

ਬੀਐਸਐਫ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਨੂੰ ਸਰਹੱਦੀ ਖੇਤਰ ਵਿੱਚ ਪਿੰਡ ਬੋਪਾਰਾਏ ਨੇੜੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਪਾਕਿਸਤਾਨ ਵਾਲੇ ਪਾਸੇ ਸ਼ੱਕੀ ਗਤੀਵਿਧੀ ਦੇਖੀ ਗਈ ਸੀ। ਇੱਕ ਵਿਅਕਤੀ ਪਾਕਿਸਤਾਨ ਵਾਲੇ ਪਾਸਿਓਂ ਅੰਤਰਰਾਸ਼ਟਰੀ ਸਰਹੱਦ ਵੱਲ ਵੱਧ ਰਿਹਾ ਸੀ। ਡਿਊਟੀ ’ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਉਸ ਨੂੰ ਰੁਕਣ ਲਈ ਕਿਹਾ ਤੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿੱਚ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਪਾਕਿਸਤਾਨੀ ਨਾਗਰਿਕ ਹੈ। ਸੁਰੱਖਿਆ ਏਜੰਸੀਆਂ ਵੱਲੋਂ ਉਸ ਨੂੰ ਅਗਲੇਰੀ ਜਾਂਚ ਵਾਸਤੇ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ। ਪੁਲੀਸ ਵੱਲੋਂ ਇਹ ਪਤਾ ਲਾਇਆ ਜਾਵੇਗਾ ਕਿ ਉਹ ਅੰਤਰਰਾਸ਼ਟਰੀ ਸਰਹੱਦ ਨੂੰ ਪਾਰ ਕਰਕੇ ਭਾਰਤੀ ਖੇਤਰ ਵਿੱਚ ਕਿਉਂ ਦਾਖਲ ਹੋਇਆ ਸੀ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …