ਤਿੰਨ ਜ਼ਿਲਿਆਂ ਦੇ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਵੀ ਬਦਲੇ।
ਚੰਡੀਗੜ – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਗੁਰਮਤਿ ਸਮਾਗਮ ਅਤੇ ਸੈਮੀਨਾਰ ਕਰਵਾਉਣ ਵਾਸਤੇ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਲੰਗਰਾਂ ਦੀ ਸੇਵਾ ਲਈ ਅਤੇ ਵੱਖ-ਵੱਖ ਕਾਲਜਾਂ, ਸਕੂਲਾਂ ਅਤੇ ਯੂਨੀਵਰਸਿਟੀਆਂ ਵਿੱਚ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਾਸਤੇ ਅਤੇ ਔਰਤਾਂ ਨੂੰ ਜਾਗਰੂਕ ਕਰਨ ਵਾਸਤੇ ਇਸਤਰੀ ਵਿੰਗ ਦੀਆਂ ਸੀਨੀਅਰ ਬੀਬੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਹਨਾਂ ਦੱÎਸਿਆ ਕਿ ਇਹ ਬੀਬੀਆਂ ਜਿਲਾ ਪ੍ਰਧਾਨਾਂ ਅਤੇ ਜਿਲਾਵਾਰ ਕੋਆਰਡੀਨੇਟਰਾਂ ਨਾਲ ਤਾਲਮੇਲ ਕਰਕੇ ਵੱਖ-ਵੱਖ ਜਿਲਿਆਂ ਵਿੱਚ ਇਸ ਸਬੰਧੀ ਮੀਟਿੰਗਾਂ ਕਰਨਗੀਆਂ।
ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਕਿਰਨਜੋਤ ਕੌਰ ਅੰਮ੍ਰਿਤਸਰ, ਬੀਬੀ ਹਰਜਿੰਦਰ ਕੌਰ ਚੰਡੀਗੜ•, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਪ੍ਰਿੰਸੀਪਲ ਵੀਨਾ ਦਾਦਾ, ਪ੍ਰਿੰਸੀਪਲ ਰਵਿੰਦਰ ਕੌਰ ਚੱਢਾ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਬੀਬੀ ਪਰਮਜੀਤ ਕੌਰ ਲਾਡਰਾਂ, ਬੀਬੀ ਰਾਜਦੀਪ ਕੌਰ ਖਾਲਸਾ ਫਾਜਲਿਕਾ, ਬੀਬੀ ਸਤਵੰਤ ਕੌਰ ਜੌਹਲ, ਬੀਬੀ ਸੁਰਿੰਦਰ ਕੌਰ ਦਿਆਲ, ਬੀਬੀ ਪਰਮਿੰਦਰ ਕੌਰ ਪੰਨੂ ਅਤੇ ਬੀਬੀ ਕਿਰਨ ਸ਼ਰਮਾ ਪਠਾਨਕੋਟ ਦੇ ਨਾਮ ਸ਼ਾਮਲ ਹਨ।
ਬੀਬੀ ਜਗੀਰ ਕੌਰ ਨੇ ਦੱÎਸਿਆ ਕਿ ਇਸਤਰੀ ਅਕਾਲੀ ਦਲ ਦੇ ਜਿਲਾਵਾਰ ਕੋਆਰਡੀਨੇਟਰਾਂ ਅਤੇ ਸਹਾਇਕ ਕੋਆਰਡੀਨੇਟਰਾਂ ਵਿੱਚ ਕੁਝ ਬਦਲਾਅ ਕੀਤਾ ਗਿਆ ਹੈ ਜਿਸ ਅਨੁਸਾਰ ਹੁਣ ਜਿਲਾ ਬਠਿੰਡਾ ਵਿੱਚ ਬੀਬੀ ਪਰਮਜੀਤ ਕੌਰ ਲਾਂਡਰਾਂ ਕੋਆਰਡੀਨੇਟਰ ਅਤੇ ਬੀਬੀ ਸਤਵੰਤ ਕੌਰ ਜੌਹਲ ਸਹਾਇਕ ਕੋਆਰਡੀਨੇਟਰ ਹੋਣਗੇ। ਇਸੇ ਤਰਾਂ ਜਿਲਾ ਪਟਿਆਲਾ ਵਿੱਚ ਬੀਬੀ ਫਰਜਾਨਾ ਆਲਮ ਸਾਬਕਾ ਮੁੱਖ ਸੰਸਦੀ ਸਕੱਤਰ ਕੋਆਰਡੀਨੇਟਰ ਅਤੇ ਬੀਬੀ ਸੁਨੀਤਾ ਸ਼ਰਮਾ ਸੁਨਾਮ ਸਹਾਇਕ ਕੋਆਰਡੀਨੇਟਰ ਹੋਣਗੇ ਅਤੇ ਜਿਲਾ ਫਾਜਲਿਕਾ ਵਿੱਚ ਬੀਬੀ ਗੁਰਦਿਆਲ ਕੌਰ ਮੱਲਣ ਕੋਆਰਡੀਨੇਟਰ ਅਤੇ ਬੀਬੀ ਗੁਰਮਿੰਦਰਪਾਲ ਕੌਰ ਢਿੱਲੋਂ ਅਤੇ ਬੀਬੀ ਪਰਮਜੀਤ ਕੌਰ ਬਰਾੜ ਸਹਾਇਕ ਕੋਆਰਡੀਨੇਟਰ ਹੋਣਗੇ।
Home / Punjabi News / ਬੀਬੀ ਜਗੀਰ ਕੌਰ ਵੱਲੋਂ ਗੁਰਮਿਤ ਸਮਾਗਮਾਂ ਅਤੇ ਸੈਮੀਨਾਰਾਂ ਵਾਸਤੇ ਇਸਤਰੀ ਅਕਾਲੀ ਦਲ ਦੀ ਕਮੇਟੀ ਦਾ ਗਠਨ
Check Also
CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…
Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …
Asian Tribune Your Multilingual Newspaper covering World and local news News