Home / Punjabi News / ਬੇਅਦਬੀ ਮਾਮਲਾ : ਨਵਜੋਤ ਸਿੱਧੂ ਨੇ ਵਲੋਂ ਕੋਟਕਪੂਰਾ ਚੌਂਕ ਦੀ ਸੀ. ਸੀ. ਟੀ. ਵੀ. ਫੁਟੇਜ ਜਾਰੀ

ਬੇਅਦਬੀ ਮਾਮਲਾ : ਨਵਜੋਤ ਸਿੱਧੂ ਨੇ ਵਲੋਂ ਕੋਟਕਪੂਰਾ ਚੌਂਕ ਦੀ ਸੀ. ਸੀ. ਟੀ. ਵੀ. ਫੁਟੇਜ ਜਾਰੀ

ਬੇਅਦਬੀ ਮਾਮਲਾ : ਨਵਜੋਤ ਸਿੱਧੂ ਨੇ ਵਲੋਂ ਕੋਟਕਪੂਰਾ ਚੌਂਕ ਦੀ ਸੀ. ਸੀ. ਟੀ. ਵੀ. ਫੁਟੇਜ ਜਾਰੀ

ਚੰਡੀਗੜ੍ਹ : ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਵੱਡੇ ਖੁਲਾਸੇ ਕੀਤੇ ਹਨ। ਨਵਜੋਤ ਸਿੱਧੂ ਨੇ ਮੀਡੀਆ ਸਾਹਮਣੇ ਕੋਟਕਪੂਰਾ ਚੌਂਕ ‘ਚ ਸੀ. ਸੀ. ਟੀ. ਵੀ. ਫੁਟੇਜ ਜਾਰੀ ਕੀਤੀ ਹੈ, ਜਿਸ ‘ਚ ਦੇਖਿਆ ਗਿਆ ਹੈ ਕਿ ਪੁਲਸ ਵਲੋਂ ਧਰਨੇ ‘ਤੇ ਸ਼ਾਂਤੀ ਨਾਲ ਬੈਠੇ ਲੋਕਾਂ ‘ਤੇ ਗੋਲੀ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੁਟੇਜ ਦਾ ਜ਼ਿਕਰ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ‘ਚ ਵੀ ਹੈ ਅਤੇ ਇਹ ਫੁਟੇਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੁਲਸ ਵਲੋਂ ਪ੍ਰਦਰਸ਼ਕਾਰੀਆਂ ਨੂੰ ਬੁਰੀ ਤਰ੍ਹਾਂ ਘੜੀਸਿਆ ਗਿਆ ਅਤੇ ਫੁਟੇਜ ‘ਚ ਗੋਲੀ ਚੱਲਦੀ ਹੋਈ ਸਾਫ ਦਿਖਾਈ ਦੇ ਰਹੀ ਹੈ।
ਉਨ੍ਹਾਂ ਕਿਹਾ ਬੇਅਦਬੀ ਮਾਮਲਿਆਂ ‘ਤੇ ਪੂਰੀ ਰਿਪੋਰਟ ਤਿਆਰ ਕਰਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਕਾਫੀ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਰਾਤ ਦੇ 3 ਵਜੇ ਗੱਲ ਹੋਈ ਸੀ, ਜਿਸ ਤੋਂ ਸਾਫ ਜ਼ਾਹਰ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਬਾਦਲ ਤੇ ਸੈਣੀ ਦਾ ਹੀ ਹੱਥ ਹੈ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …