Home / World / ਬੇਅੰਤ ਸਿੰਘ ਹੱਤਿਆ ਮਾਮਲੇ ‘ਚ ਜਗਤਾਰ ਸਿੰਘ ਤਾਰਾ ਨੂੰ ਉਮਰਕੈਦ ਦੀ ਸਜ਼ਾ

ਬੇਅੰਤ ਸਿੰਘ ਹੱਤਿਆ ਮਾਮਲੇ ‘ਚ ਜਗਤਾਰ ਸਿੰਘ ਤਾਰਾ ਨੂੰ ਉਮਰਕੈਦ ਦੀ ਸਜ਼ਾ

ਬੇਅੰਤ ਸਿੰਘ ਹੱਤਿਆ ਮਾਮਲੇ ‘ਚ ਜਗਤਾਰ ਸਿੰਘ ਤਾਰਾ ਨੂੰ ਉਮਰਕੈਦ ਦੀ ਸਜ਼ਾ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਮਾਮਲੇ ਵਿਚ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ| ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਨੇ ਬੁੜੈਲ ਜੇਲ੍ਹ ਵਿਚ ਜਗਤਾਰ ਤਾਰਾ ਨੂੰ ਸਜ਼ਾ ਸੁਣਾਉਂਦਿਆਂ ਕਿਹਾ ਕਿ ਮੌਤ ਤੱਕ ਉਸ ਨੂੰ ਜੇਲ੍ਹ ਵਿਚ ਰਹਿਣਾ ਪਵੇਗਾ|
ਇਸ ਦੌਰਾਨ ਬੁੜੈਲ ਜੇਲ੍ਹ ਦੇ ਬਾਹਰ ਸਵੇਰ ਤੋਂ ਹੀ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ|
ਵਰਣਨਯੋਗ ਹੈ ਕਿ 31 ਅਗਸਤ 1995 ਨੂੰ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਵਿਚ ਬੇਅੰਤ ਸਿੰਘ ਦੀ ਹੱਤਿਆ ਕੀਤੀ ਗਈ ਸੀ| ਇਸ ਧਮਾਕੇ ਵਿਚ 17 ਵਿਅਕਤੀ ਮਾਰੇ ਗਏ ਸਨ| ਕਾਂਸਟੇਬਲ ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਇਸ ਹਮਲੇ ਨੂੰ ਅੰਜਾਮ ਦਿੱਤਾ ਸੀ| ਦਿਲਾਵਰ ਸਿੰਘ ਦੇ ਸਾਥੀ ਜਗਤਾਰ ਤਾਰਾ ਨੇ ਆਪ ਮੰਨਿਆ ਕਿ ਉਸ ਨੇ ਬੇਅੰਤ ਸਿੰਘ ਦਾ ਕਤਲ ਕੀਤਾ ਹੈ ਅਤੇ ਉਸ ਨੂੰ ਇਸ ਦਾ ਕੋਈ ਪਛਤਾਵਾ ਨਹੀਂ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …