Home / Punjabi News / ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਪੰਜਾਬ ਦੇ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਪੰਜਾਬ ਦੇ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਪੰਜਾਬ ਦੇ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

ਆਤਿਸ਼ ਗੁਪਤਾ

ਚੰਡੀਗੜ੍ਹ, 30 ਮਾਰਚ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਤੁਰੰਤ ਆਪਣੇ ਦਫ਼ਤਰਾਂ ਵਿੱਚ ਜਾ ਕੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ। ਕੈਬਨਿਟ ਮੰਤਰੀ ਦੇ ਭਰੋਸੇ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖਤਮ ਕਰਕੇ ਮੁੜ ਕੰਮ ‘ਤੇ ਵਾਪਸ ਚਲੇ ਗਏ।


Source link

Check Also

ਪੱਛਮੀ ਬੰਗਾਲ: ਜਦੋਂ ਤੱਕ ਬੋਸ ਰਾਜਪਾਲ ਹਨ, ਮੈਂ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਕੋਲਕਾਤਾ, 11 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਰਾਜਪਾਲ ’ਤੇ …