ਚੰਡੀਗੜ੍ਹ : ਨਵੇਂ ਬਣੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਹੁਣ ਨਵਜੋਤ ਸਿੰਘ ਸਿੱਧੂ ਦੀਆਂ ਸਕੀਮਾਂ ਦੀ ਆਪਣੇ ਮੁਤਾਬਕ ਨਜ਼ਰਸਾਨੀ ਵੀ ਕਰਨਗੇ ਅਤੇ ਲੋੜ ਪੈਣ ‘ਤੇ ਇਨ੍ਹਾਂ ਨੂੰ ਬਦਲਣਗੇ ਵੀ ਕਿਉਂਕਿ ਨਵਜੋਤ ਸਿੰਘ ਸਿੱਧੂ ਜਦੋਂ ਤੱਕ ਸਥਾਨਕ ਸਰਕਾਰਾਂ ਬਾਰੇ ਮੰਤਰੀ ਰਹੇ, ਉਸ ਦੌਰਾਨ ਤਿਆਰ ਕੀਤੀਆਂ ਸਕੀਮਾਂ ਦੀ ਸਮੀਖਿਆ ਦਾ ਕੰਮ ਹੁਣ ਕੈਪਟਨ ਨੇ ਇਸ ਵਿਭਾਗ ਦੇ ਨਵੇਂ ਮੰਤਰੀ ਬ੍ਰਹਮ ਮਹਿੰਦਰਾ ਨੂੰ ਸੌਂਪ ਦਿੱਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬ੍ਰਹਮ ਮਹਿੰਦਰਾ ਨੂੰ ਦਿੱਤੇ ਇਨ੍ਹਾਂ ਹੁਕਮਾਂ ਤੋਂ ਸਾਫ ਹੋ ਗਿਆ ਹੈ ਕਿ ਸਿੱਧੂ ਵਲੋਂ ਬਣਾਈਆਂ ਗਈਆਂ ਸਕੀਮਾਂ ਤੋਂ ਕੈਪਟਨ ਪੂਰੀ ਤਰ੍ਹਾਂ ਸਹਿਮਤ ਨਹੀਂ ਸਨ ਅਤੇ ਉਨ੍ਹਾਂ ‘ਚ ਹੁਣ ਬਦਲਾਅ ਚਾਹੁੰਦੇ ਹਨ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਗਲਵਾਰ ਨੂੰ ‘ਅਰਬਨ ਰਿਨਿਊਲ ਐਂਡ ਰਿਫੋਰਮਜ਼ ਕੰਸਲਟੇਟਿਵ ਗਰੁੱਪ’ ਦੀ ਪਹਿਲੀ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਸੰਸਥਾਵਾਂ ਨੂੰ ਹੋਰ ਜ਼ਿਆਦਾ ਸ਼ਕਤੀਆਂ ਦੇਣ ਲਈ ਇਕ ਵਿਆਪਕ ਢਾਂਚਾ ਤਿਆਰ ਕੀਤਾ ਜਾਵੇ।
Check Also
Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ – ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ | Raja Warring challenges SC commission, says
Punjab News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ …
Asian Tribune Your Multilingual Newspaper covering World and local news News