Home / Punjabi News / ਬ੍ਰਿਸਬੇਨ ’ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ

ਬ੍ਰਿਸਬੇਨ ’ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ

ਬ੍ਰਿਸਬੇਨ ’ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ

ਹਰਜੀਤ ਲਸਾੜਾ
ਬ੍ਰਿਸਬੇਨ, 23 ਮਾਰਚ

ਇੱਥੇ ਕਮਿਊਨਿਟੀ ਰੇਡੀਓ ਫੌਰ ਈਬੀ ਬ੍ਰਿਸਬੇਨ ਵਿਖੇ ਪੰਜਾਬੀ ਭਾਸ਼ਾ ਗਰੁੱਪ ਅਤੇ ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਆਸਟਰੇਲੀਆ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਰਦਿਆਂ ਜਗਜੀਤ ਖੋਸਾ ਨੇ ਕਿਹਾ ਕਿ ਭਾਰਤ ਦੇ ਲੋਕ ਅੱਜ ਜਿਸ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ, ਉਹ ਇਨ੍ਹਾਂ ਸ਼ਹੀਦਾਂ ਦੇ ਸਿਰੜ ਤੇ ਕੁਰਬਾਨੀਆਂ ਸਦਕਾ ਹੀ ਸੰਭਵ ਹੋਇਆ ਹੈ। ਬ੍ਰਿਸਬੇਨ ਪ੍ਰੈੱਸ ਕਲੱਬ ਦੇ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ ਸ਼ਹੀਦਾਂ ਨੂੰ ਇਹੀ ਸੱਚੀ-ਸੁੱਚੀ ਸ਼ਰਧਾਂਜਲੀ ਹੋਵੇਗੀ ਕਿ ਉਨ੍ਹਾਂ ਦੇ ਵਿਚਾਰਾਂ ਨੂੰ ਲੈ ਕੇ ਨੌਜਵਾਨ ਪੀੜ੍ਹੀ ਆਪ ਲਾਮਬੰਦ ਹੋਵੇ। ਹਰਮਨਦੀਪ ਗਿੱਲ ਨੇ ਕਿਹਾ ਕਿ ਇਨਕਲਾਬੀ ਯੋਧਿਆਂ ਦਾ ਸਮਾਜਵਾਦ ਦੀ ਸਥਾਪਨਾ ਦਾ ਮਕਸਦ ਅਜੇ ਅਧੂਰਾ ਹੈ। ਹਕੂਮਤਾਂ, ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾ ਕੇ ਮਰਜ਼ੀ ਦੇ ਰਾਸ਼ਟਰ ਦਾ ਨਿਰਮਾਣ ਕਰਨ ਦੇ ਸੁਫ਼ਨੇ ਲੈ ਰਹੀਆਂ ਹਨ।

ਆਸਟਰੇਲੀਅਨ ਲੇਖਕ ਸਭਾ ਦੇ ਪ੍ਰਧਾਨ ਜਸਵੰਤ ਵਾਗਲਾ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੇ ਜੋ ਸੁਪਨੇ ਵੇਖੇ ਸਨ, ਉਹ ਅੱਜ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਕਈ ਮੁਸੀਬਤਾਂ ਨਾਲ ਘਿਰਿਆ ਹੈ ਅਤੇ ਲੋਕ ਰੋਜ਼ੀ-ਰੋਟੀ ਲਈ ਬੇਵੱਸ ਹਨ। ਗੁਰਵਿੰਦਰ ਰੰਧਾਵਾ ਨੇ ਕਿਹਾ ਕਿ ਮਿਹਨਤਕਸ਼ ਲੋਕਾਂ ਵੱਲੋਂ ਇਕੱਠੇ ਹੋ ਕੇ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਸਾਂਝੇ ਸੰਘਰਸ਼ਾਂ ਨੂੰ ਅੱਗੇ ਵਧਾਉਣ ਦੀ ਲੋੜ ਹੈ। ਰੇਡੀਓ ਦੇ ਪੰਜਾਬੀ ਭਾਸ਼ਾ ਗਰੁੱਪ ਦੇ ਕਨਵੀਨਰ ਹਰਜੀਤ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਸ਼ਹੀਦਾਂ ਦੀ ਯਾਦ ਲੋਕਾਂ ਦੇ ਦਿਲਾਂ ਅੰਦਰ ਬਣੀ ਰਹਿੰਦੀ ਹੈ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …