Home / Punjabi News / ਬੰਗਲੌਰ ’ਚ ਆਗੂਆਂ ਦੀ ਗ੍ਰਿਫਤਾਰੀ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਜਾਮ

ਬੰਗਲੌਰ ’ਚ ਆਗੂਆਂ ਦੀ ਗ੍ਰਿਫਤਾਰੀ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਜਾਮ

ਪੱਤਰ ਪ੍ਰੇਰਕ

ਜੰਡਿਆਲਾ ਗੁਰੂ, 26 ਸਤੰਬਰ

ਬੰਗਲੌਰ ਵਿੱਚ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜੰਡਿਆਲਾ ਗੁਰੂ ਨੇੜਲੇ ਕੌਮੀ ਮਾਰਗ ਨੰਬਰ-1 ‘ਤੇ ਸਥਿਤ ਨਿੱਜਰਪੁਰਾ ਟੌਲ ਪਲਾਜ਼ਾ ਨੂੰ ਅੱਜ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਬਾਅਦ ਦੁਪਹਿਰ ਜਾਮ ਕਰ ਦਿੱਤਾ ਗਿਆ। ਕਿਸਾਨ ਆਗੂ ਮਹਿਤਾਬ ਸਿੰਘ ਸਿਰਸਾ, ਜਸਬੀਰ ਸਿੰਘ ਮੂਧਲ ਤੇ ਸਾਹਿਬ ਸਿੰਘ ਚਾਟੀਵਿੰਡ ਨੇ ਦੱਸਿਆ ਕਿ ਪੰਜਾਬ ਦੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਇੰਦਰਜੀਤ ਸਿੰਘ ਕੋਟਬੁੱਢਾ, ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਬਹੁਤ ਸਾਰੇ ਕਿਸਾਨ ਆਗੂ ਜੋ ਕਰਨਾਟਕ ਸੂਬੇ ਵਿੱਚ ਸਾਉਣੀ ਦੀ ਖ਼ਰਾਬ ਹੋਈ 10 ਲੱਖ ਏਕੜ ਫਸਲ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਹੋਏ ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ ਤਾਂ ਪੁਲੀਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਨ੍ਹਾਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਟੌਲ ਪਲਾਜ਼ਾ ਬੰਦ ਕਰ ਦਿੱਤੇ ਗਏ। ਇਸੇ ਸਬੰਧ ਵਿੱਚ ਅੱਜ ਨਿੱਜਰਪੁਰਾ ਟੌਲ ਪਲਾਜ਼ਾ ਵੀ ਜਾਮ ਕਰ ਦਿੱਤਾ ਗਿਆ ਹੈ ਅਤੇ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਦੋਂ ਤੱਕ ਗ੍ਰਿਫ਼ਤਾਰ ਕੀਤੇ ਸਾਰੇ ਕਿਸਾਨ ਆਗੂਆਂ ਨੂੰ ਛੱਡਿਆ ਨਹੀਂ ਜਾਂਦਾ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਟੌਲ ਪਲਾਜ਼ਿਆਂਅਤੇ ਹੋਰ ਥਾਵਾਂ ‘ਤੇ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਉੱਧਰ, ਅਚਾਨਕ ਟੌਲ ਪਲਾਜ਼ਾ ਬੰਦ ਹੋਣ ਕਾਰਨ ਅੰਮ੍ਰਿਤਸਰ’ਜਲੰਧਰ ਮਾਰਗ ‘ਤੇ ਜਾਮ ਲੱਗ ਗਿਆ ਅਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਜਿਸ ਕਾਰਨ ਯਾਤਰੂਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।


Source link

Check Also

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. …