Home / Punjabi News / ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦੱਸਿਆ ਅਸਲੀ ਸੇਵਾਦਾਰ, ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ੍ਹ ਮੋਦੀ ਨੂੰ ਦਿੱਤਾ ਸਪੱਸ਼ਟ ਸੁਨੇਹਾ

ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦੱਸਿਆ ਅਸਲੀ ਸੇਵਾਦਾਰ, ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ੍ਹ ਮੋਦੀ ਨੂੰ ਦਿੱਤਾ ਸਪੱਸ਼ਟ ਸੁਨੇਹਾ

ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦੱਸਿਆ ਅਸਲੀ ਸੇਵਾਦਾਰ, ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ੍ਹ ਮੋਦੀ ਨੂੰ ਦਿੱਤਾ ਸਪੱਸ਼ਟ ਸੁਨੇਹਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਵਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ੍ਹਨ ਨੂੰ ਕੇਂਦਰ ਸਰਕਾਰ ਲਈ ਕਰਾਰ ਜਵਾਬ ਦੱਸਿਆ ਹੈ।

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਵਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ੍ਹਨ ਨੂੰ ਕੇਂਦਰ ਸਰਕਾਰ ਲਈ ਕਰਾਰ ਜਵਾਬ ਦੱਸਿਆ ਹੈ।ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ‘ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ ਸੀ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ “ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਕਲਪ ਪੱਤਰ ਪਾਸ ਕਰਕੇ ਕੇਂਦਰ ਸਰਕਾਰ ਨੂੰ ਸਹੀ ਸਮੇਂ ‘ਤੇ ਕਰਾਰੀ ਚੋਟ ਮਾਰੀ ਹੈ।” ਉਨ੍ਹਾਂ ਕਿਹਾ ਕਿ “ਕੇਜਰੀਵਾਲ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਪਾੜ੍ਹਕੇ ਮੋਦੀ ਸਰਕਾਰ ਨੂੰ ਸਿੱਧਾ ਤੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਅੰਨਦਾਤਾ ਲਈ ਆਮ ਆਦਮੀ ਪਾਰਟੀ (ਆਪ) ਕਿਸੇ ਵੀ ਹੱਦ ਤੱਕ ਜਾਵੇਗੀ।”

ਉਨ੍ਹਾਂ ਕਿਹਾ ਕਿ “ਖੇਤੀ ਕਾਨੂੰਨਾਂ ਖਿਲਾਫ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਅਰਵਿੰਦ ਕੇਜਰੀਵਾਲ ਦੇਸ਼ ਦੇ ਪਹਿਲੇ ਮੁੱਖ ਮੰਤਰੀ ਸੀ ਜਿਨ੍ਹਾਂ ਕਿਸਾਨਾਂ ਦੇ ਸਮਰਥਨ ਵਿੱਚ ਮੋਦੀ ਸਰਕਾਰ ਨੂੰ ਸਭ ਤੋਂ ਪਹਿਲਾਂ ਲਲਕਾਰਿਆ ਸੀ।” ਭਗਵੰਤ ਮਾਨ ਨੇ ਕਿਹਾ ਕਿ “ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਨੇ ਸ਼ੁਰੂ ਤੋਂ ਹੀ ਖੇਤੀ ਕਾਨੂੰਨਾਂ ਖਿਲਾਫ ਸਿੱਧਾ ਤੇ ਸਪੱਸ਼ਟ ਸਟੈਂਡ ਰੱਖਿਆ ਹੈ ਜਦੋਂ ਕਿ ਕਾਂਗਰਸ ਤੇ ਅਕਾਲੀ ਦਲ ਬਾਦਲ ਅੱਜ ਤੱਕ ਦੋਗਲੀ ਨੀਤੀ ਉੱਤੇ ਚਲਦੀ ਆ ਰਹੀ ਹੈ।”

News Credit ABP Sanjha

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …