Home / Punjabi News / ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਹਲਫ਼ਦਾਰੀ ਸਮਾਗਮ ਵਿੱਚ ਪੁੱਜਣ ਦਾ ਸੱਦਾ

ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਹਲਫ਼ਦਾਰੀ ਸਮਾਗਮ ਵਿੱਚ ਪੁੱਜਣ ਦਾ ਸੱਦਾ

ਚੰਡੀਗੜ੍ਹ, 14 ਮਾਰਚ

ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ 16 ਮਾਰਚ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਪੁੱਜਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਤੋਂ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਪੁਰਸ਼ਾਂ ਨੂੰ ਉਸ ਦਿਨ ਵਿਸ਼ੇਸ਼ ਤੌਰ ‘ਤੇ ‘ਬਸੰਤੀ'(ਪੀਲੀ)ਦਸਤਾਰ/ਪਗੜੀ ਬੰਨ੍ਹਣ ਅਤੇ ਮਹਿਲਾਵਾਂ ਨੂੰ ਪੀਲਾ ਦੁਪੱਟਾ/ਸ਼ਾਲ ਪਾ ਕੇ ਆਉਣ ਦੀ ਅਪੀਲ ਕੀਤੀ ਹੈ। ਹਲਫ਼ਦਾਰੀ ਸਮਾਗਮ ਨਵਾਸ਼ਹਿਰ ਜ਼ਿਲ੍ਹੇ ਦੇ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …