Home / Punjabi News / ਭਗਵੰਤ ਸਿੰਘ ਮਾਨ ਵੱਲੋਂ ਰਾਜਪੁਰਾ ’ਚ ਮਿਨੀ ਸਕੱਤਰੇਤ ਦਾ ਦੌਰਾ

ਭਗਵੰਤ ਸਿੰਘ ਮਾਨ ਵੱਲੋਂ ਰਾਜਪੁਰਾ ’ਚ ਮਿਨੀ ਸਕੱਤਰੇਤ ਦਾ ਦੌਰਾ

ਦਰਸ਼ਨ ਸਿੰਘ ਮਿੱਠਾ
ਰਾਜਪੁਰਾ,  5 ਅਗਸਤ
ਇੱਥੇ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਚਨਚੇਤ ਮਿਨੀ ਸਕੱਤਰੇਤ ਰਾਜਪੁਰਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਿਨੀ ਸਕੱਤਰੇਤ ਵਿੱਚ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਡੀਐੱਸਪੀ ਦਫ਼ਤਰ, ਐੱਸਡੀਐੱਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਵੀ ਜਾਇਜ਼ਾ ਲਿਆ ਅਤੇ ਉੱਥੇ ਕੰਮਕਾਜ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸਭ ਤੋਂ ਘੱਟ ਉਮਰ ਦੇ ਤਹਿਸੀਲਦਾਰ ਜਸਪ੍ਰੀਤ ਸਿੰਘ ਨਾਲ ਗਲ ਕੀਤੀ। ਉਨ੍ਹਾਂ ਨੌਜਵਾਨ ਤਹਿਸੀਲਦਾਰ ਦੇ ਕੰਮ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਪਟਿਆਲਾ ਜਾ ਰਹੇ ਸਨ ਅਤੇ ਜਾਂਦੇ ਹੋਏ ਉਨ੍ਹਾਂ ਨੇ ਇਹ ਦੌਰਾ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਨਾਲ ਓਐੱਸਡੀ ਸੁਖਬੀਰ ਸਿੰਘ, ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਵੀ ਮੌਜੂਦ ਸਨ।

The post ਭਗਵੰਤ ਸਿੰਘ ਮਾਨ ਵੱਲੋਂ ਰਾਜਪੁਰਾ ’ਚ ਮਿਨੀ ਸਕੱਤਰੇਤ ਦਾ ਦੌਰਾ appeared first on Punjabi Tribune.


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …