Home / Punjabi News / ਭਵਾਨੀਗੜ੍ਹ: ਕੋਆਪਰੇਟਿਵ ਸੁਸਾਇਟੀ ਘਰਾਚੋਂ ਦੀ ਦੀ ਸਰਬਸੰਮਤੀ ਚੋਣ

ਭਵਾਨੀਗੜ੍ਹ: ਕੋਆਪਰੇਟਿਵ ਸੁਸਾਇਟੀ ਘਰਾਚੋਂ ਦੀ ਦੀ ਸਰਬਸੰਮਤੀ ਚੋਣ

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 31 ਅਗਸਤ
ਇਥੋਂ ਨੇੜਲੇ ਪਿੰਡ ਘਰਾਚੋਂ ਦੀ ਕਿਸਾਨ ਕੋਆਪਰੇਟਿਵ ਸੁਸਾਇਟੀ ਦੇ ਸਾਰੇ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ। ਸੁਸਾਇਟੀ ਦੇ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਘਰਾਚੋਂ ਅਤੇ ਸਜੂਮਾਂ ਦੀ ਸਾਂਝੀ ਕੋਆਪਰੇਟਿਵ ਸੁਸਾਇਟੀ ਦੇ ਕੁੱਲ 11 ਮੈਂਬਰ ਹਨ। ਇਨ੍ਹਾਂ ਦੀ ਚੋਣ ਅੱਜ ਸੁਸਾਇਟੀ ਵਿਖੇ ਰਿਟਰਨਿੰਗ ਅਫ਼ਸਰ ਇੰਸਪੈਕਟਰ ਪ੍ਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਰੱਖੀ ਗਈ ਸੀ, ਜਿਸ ਦੌਰਾਨ ਸਮੂਹ ਮੈਂਬਰ ਗੁਰਮੀਤ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਕੁਲਵਿੰਦਰ ਸਿੰਘ, ਸਿਕੰਦਰ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਕੌਰ ਅਤੇ ਹਰਬੰਸ ਸਿੰਘ ਸਜੂਮਾ ਸਰਬਸੰਮਤੀ ਨਾਲ ਚੁਣੇ ਗਏ। ਚੁਣੇ ਮੈਂਬਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿੱਜੀ ਸਕੱਤਰ ਸੁਖਵਿੰਦਰ ਸਿੰਘ ਸੁੱਖੀ, ਦਲਜੀਤ ਸਿੰਘ ਅਤੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਵੱਲੋਂ ਸਨਮਾਨਿਤ ਕੀਤਾ ਗਿਆ।

The post ਭਵਾਨੀਗੜ੍ਹ: ਕੋਆਪਰੇਟਿਵ ਸੁਸਾਇਟੀ ਘਰਾਚੋਂ ਦੀ ਦੀ ਸਰਬਸੰਮਤੀ ਚੋਣ appeared first on punjabitribuneonline.com.


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …