ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 21 ਫਰਵਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਪੰਜਵੇਂ ਦਿਨ ਵੀ ਜਾਰੀ ਰੱਖਿਆ ਗਿਆ ਤੇ ਪਲਾਜ਼ੇ ਨੂੰ ਪਰਚੀ ਮੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਮਨਜੀਤ ਸਿੰਘ ਘਰਾਚੋਂ ਨੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਨੀਤੀਆਂ ਦੀ ਨਿਖੇਧੀ ਕੀਤੀ। ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਦੱਸਿਆ ਕਿ ਮੋਰਚੇ ਵਿੱਚ ਸ਼ਾਮਲ ਨੇੜਲੇ ਪਿੰਡ ਰਾਜਪੁਰਾ ਦੇ ਕਿਸਾਨ ਨੂੰ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਸ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਦੀ ਹਾਲਤ ਪਰਿਵਾਰ ਵੱਲੋਂ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਆਗੂ ਗੋਬਿੰਦਰ ਸਿੰਘ ਮੰਗਵਾਲ, ਰਣਜੀਤ ਸਿੰਘ ਲੌਂਗੋਵਾਲ, ਜਸਬੰਤ ਸਿੰਘ ਤੋਲਾਵਲ, ਚਰਨਜੀਤ ਸਿੰਘ ਘਨੌੜ, ਨੈਬ ਸਿੰਘ ਗੁੱਜਰਾਂ, ਕਰਮਜੀਤ ਸਿੰਘ ਭਲਵਾਨ, ਬਲਬੰਤ ਸਿੰਘ ਘਨੌਰੀ, ਸੁਖਪਾਲ ਸਿੰਘ ਕਣਕਵਾਲ, ਹਰਜੀਤ ਸਿੰਘ ਮਹਿਲਾਂ ਚੌਕ, ਜਸਵੀਰ ਸਿੰਘ ਗੱਗੜਪੁਰ, ਪ੍ਰੀਤਮ ਸਿੰਘ ਲੇਹਲ ਕਲਾਂ, ਜਸਬੀਰ ਕੌਰ ਉਗਰਾਹਾਂ ਅਤੇ ਰਣਦੀਪ ਕੌਰ ਰਟੋਲਾਂ ਨੇ ਵੀ ਵਿਚਾਰ ਸਾਂਝੇ ਕੀਤੇ।
The post ਭਵਾਨੀਗੜ੍ਹ: ਟੌਲ ਪਲਾਜ਼ਾ ਕਾਲਾਝਾੜ ’ਤੇ ਜ਼ਿਲ੍ਹਾ ਪੱਧਰੀ ਧਰਨਾ ਜਾਰੀ appeared first on Punjabi Tribune.
Source link
Asian Tribune Your Multilingual Newspaper covering World and local news News