ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 26 ਅਗਸਤ
ਇਥੋਂ ਨੇੜਲੇ ਪਿੰਡ ਬਾਲਦ ਕਲਾਂ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਸ਼ਿਆਂ ਖ਼ਿਲਾਫ਼ ਚੇਤਨਾ ਮਾਰਚ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ ਅਤੇ ਕਸ਼ਮੀਰ ਸਿੰਘ ਆਲੋਅਰਖ ਨੇ ਕਿਹਾ ਕਿ ਸਰਕਾਰਾਂ ਵੱਲੋਂ ਨੌਜਵਾਨ ਪੀੜ੍ਹੀ ਦੀ ਸੋਚ ਨੂੰ ਖੁੰਢੀ ਕਰਨ ਲਈ ਨਸ਼ਿਆਂ ਨੂੰ ਹਥਿਆਰ ਬਣਾ ਕੇ ਵਰਤਿਆ ਜਾ ਰਿਹਾ ਹੈ। ਨਸ਼ਾ ਨੌਜਵਾਨਾਂ, ਘਰ ਅਤੇ ਸਮਾਜ ਦੀ ਬਰਬਾਦੀ ਕਰਦਾ ਹੈ। ਇਸ ਲਈ ਇਸ ਲਾਹਨਤ ਖਿਲਾਫ ਲੋਕ ਲਹਿਰ ਖੜ੍ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਨਸ਼ਿਆਂ ਖ਼ਿਲਾਫ਼ ਪੰਜਾਬ ਪੱਧਰੀ ਮੁਹਿੰਮ ਤਹਿਤ ਅੱਜ ਇਥੇ ਰੈਲੀ ਕੀਤੀ ਗਈ ਹੈ। ਉਨ੍ਹਾਂ ਭੈਣਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
The post ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਨੇ ਨਸ਼ਿਆਂ ਖ਼ਿਲਾਫ਼ ਚੇਤਨਾ ਮਾਰਚ ਕੀਤਾ appeared first on punjabitribuneonline.com.
Source link
Asian Tribune Your Multilingual Newspaper covering World and local news News