Home / Punjabi News / ਭਵਾਨੀਗੜ੍ਹ: ਭਾਕਿਯੂ ਰਾਜੇਵਾਲ ਵੱਲੋਂ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ

ਭਵਾਨੀਗੜ੍ਹ: ਭਾਕਿਯੂ ਰਾਜੇਵਾਲ ਵੱਲੋਂ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 23 ਜਨਵਰੀ
ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਜਨਵਰੀ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਜ਼ਿਲ੍ਹਾ ਪੱਧਰੀ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਟਰੈਕਟਰ ਮਾਰਚ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਟਰੈਕਟਰਾਂ ਉਪਰ ਝੰਡੇ ਤੇ ਬੈਨਰ ਲਾ ਕੇ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ। 26 ਜਨਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਰੈਲੀ ਕਰਨ ਉਪਰੰਤ ਵਿਸ਼ਾਲ ਟਰੈਕਟਰ ਮਾਰਚ ਕੀਤਾ ਜਾਵੇਗਾ। ਮੀਟਿੰਗ ਵਿੱਚ ਕਿਸਾਨ ਆਗੂ ਜਗਦੇਵ ਸਿੰਘ ਘਰਾਚੋਂ ਯੂਥ ਪ੍ਰਧਾਨ, ਬਲਜਿੰਦਰ ਸਿੰਘ ਸੰਘਰੇੜੀ, ਜਸਪਾਲ ਸਿੰਘ ਘਰਾਚੋਂ, ਮਾਲਵਿੰਦਰ ਸਿੰਘ, ਗਿਆਨ ਸਿੰਘ ਨਦਾਮਪੁਰ, ਅਮਰੀਕ ਸਿੰਘ ਤੇਜੇ, ਸਤਗੁਰ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ ਕਪਿਆਲ, ਕੁਲਤਾਰ ਸਿੰਘ, ਮੇਵਾ ਸਿੰਘ ਆਲੋਅਰਖ ਅਤੇ ਰੋਹੀ ਸਿੰਘ ਹਾਜ਼ਰ ਸਨ।

The post ਭਵਾਨੀਗੜ੍ਹ: ਭਾਕਿਯੂ ਰਾਜੇਵਾਲ ਵੱਲੋਂ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ appeared first on Punjabi Tribune.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …