Home / Punjabi News / ਭਾਈ ਰਾਜੋਆਣਾ ਦੀ ਫ਼ਾਂਸੀ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦਾ ਦੋਹਰਾ ਸਟੈਂਡ : ਰਿਹਾਈ ਮੋਰਚਾ

ਭਾਈ ਰਾਜੋਆਣਾ ਦੀ ਫ਼ਾਂਸੀ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦਾ ਦੋਹਰਾ ਸਟੈਂਡ : ਰਿਹਾਈ ਮੋਰਚਾ

ਭਾਈ ਰਾਜੋਆਣਾ ਦੀ ਫ਼ਾਂਸੀ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦਾ ਦੋਹਰਾ ਸਟੈਂਡ : ਰਿਹਾਈ ਮੋਰਚਾ

ਚੰਡੀਗੜ੍ਹ : ਬੰਦੀ ਸਿੰਘ ਰਿਹਾਈ ਮੋਰਚਾ ਦੇ ਆਗੂਆਂ ਨੇ ਬੇਅੰਤ ਸਿੰਘ ਹੱਤਿਆਕਾਂਡ ‘ਚ ਫ਼ਾਂਸੀ ਦੀ ਸਜ਼ਾ ਪ੍ਰਾਪਤ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ‘ਚ ਐੱਸ. ਜੀ. ਪੀ. ਸੀ. ਦੇ ਦੋਹਰੇ ਸਟੈਂਡ ਖਿਲਾਫ਼ ਰੋਸ ਜਤਾਇਆ ਹੈ। ਮੋਰਚੇ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਐੱਸ. ਜੀ. ਪੀ. ਸੀ. ਜਾਂ ਤਾਂ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਲਈ ਗੰਭੀਰ ਹੋ ਕੇ ਯਤਨ ਕਰੇ ਜਾਂ ਫਿਰ ਇਸ ਸਬੰਧੀ ਪਾਈ ਗਈ ਅਪੀਲ ਵਾਪਸ ਲੈ ਕੇ ਆਪਣੇ ਆਪ ਨੂੰ ਸਿੱਖ ਵਿਰੋਧੀਆਂ ਦੀ ਸ਼੍ਰੇਣੀ ‘ਚ ਸ਼ਾਮਲ ਕਰ ਲਵੇ।
ਬੰਦੀ ਸਿੰਘ ਰਿਹਾਈ ਮੋਰਚਾ ਦੇ ਆਗੂ ਭਾਈ ਜੰਗ ਸਿੰਘ, ਭਾਈ ਭਵਨਦੀਪ ਸਿੰਘ ਸਿੱਧੂ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ 2007 ਤੋਂ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ, ਜੋ ਲੰਮੇ ਸਮੇਂ ਤੋਂ ਪਟਿਆਲਾ ਜੇਲ ਦੀ ਫਾਂਸੀ ਚੱਕੀ ‘ਚ ਬੰਦ ਹਨ, ਦੀ ਸਜ਼ਾ ਰੱਦ ਕਰਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ ‘ਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਨੂੰ ਅਪੀਲ ਪਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਹ ਅਪੀਲ 2012 ਵਿਚ ਪਾਈ ਗਈ ਸੀ ਪਰ ਉਸ ਤੋਂ ਬਾਅਦ ਕਦੇ ਵੀ ਪੈਰਵਾਈ ਨਹੀਂ ਕੀਤੀ, ਜਿਸ ਕਾਰਣ ਇਸ ‘ਤੇ ਫੈਸਲਾ ਨਹੀਂ ਹੋ ਰਿਹਾ। ਮੋਰਚੇ ਨੇ ਸ਼੍ਰੋਮਣੀ ਕਮੇਟੀ ਦੀ ਢਿੱਲੀ ਕਾਰਗੁਜ਼ਾਰੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਸ਼੍ਰੋਮਣੀ ਕਮੇਟੀ ਆਪਣੇ ਪੰਥਕ ਫਰਜ਼ ਨੂੰ ਸਮਝਦੇ ਹੋਏ ਫਾਂਸੀ ਰੱਦ ਕਰਾਉਣ ਲਈ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤਹਿਤ ਗੰਭੀਰ ਹੋ ਕੇ ਯਤਨ ਕਰੇ।

Check Also

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. …