Home / Punjabi News / ਭਾਕਿਯੂ ਡਕੌਂਦਾ ਨੇ‌ ਚੋਰੀਆਂ ਖ਼ਿਲਾਫ਼ ਭਵਾਨੀਗੜ੍ਹ ਥਾਣੇ ਅੱਗੇ ਧਰਨਾ ਦੇਣ ਲਈ ਪਿੰਡਾਂ ’ਚ ਮਾਰਚ ਕੀਤਾ

ਭਾਕਿਯੂ ਡਕੌਂਦਾ ਨੇ‌ ਚੋਰੀਆਂ ਖ਼ਿਲਾਫ਼ ਭਵਾਨੀਗੜ੍ਹ ਥਾਣੇ ਅੱਗੇ ਧਰਨਾ ਦੇਣ ਲਈ ਪਿੰਡਾਂ ’ਚ ਮਾਰਚ ਕੀਤਾ

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 30 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਵੱਲੋਂ ਇਲਾਕੇ ਵਿੱਚ ਚੋਰੀਆਂ ਵਧਣ ਖ਼ਿਲਾਫ਼ 2 ਨਵੰਬਰ ਨੂੰ ਭਵਾਨੀਗੜ੍ਹ ਥਾਣੇ ਅੱਗੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਅੱਜ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਮਾਰਚ ਕੀਤਾ ਗਿਆ। ਪਿੰਡਾਂ ਵਿੱਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਬਲਾਕ ਪ੍ਰਧਾਨ ਚਮਕੌਰ ਸਿੰਘ ਗੋਰਾ ਭੱਟੀਵਾਲ, ਜਗਤਾਰ ਸਿੰਘ ਤੂਰ ਅਤੇ ਕੁਲਵਿੰਦਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਇਲਾਕੇ ਵਿੱਚ ਚੋਰੀਆਂ ਵੱਧ ਰਹੀਆਂ ਹਨ ਪਰ ਪੁਲੀਸ ਵੱਲੋਂ ਠੋਸ ਕਾਰਵਾਈ ਨਹੀਂ ਕੀਤੀ ਗਈ। ਪਿਛਲੇ ਦਿਨੀਂ ਪਿੰਡ ਮਾਝੀ ਦੇ ਕਿਸਾਨ ਦਰਬਾਰਾ ਸਿੰਘ ਦੀ ਮੱਝ ਚੋਰੀ ਹੋ ਗਈ ਸੀ ਪਰ ਪੁਲੀਸ ਵੱਲੋਂ ਚੋਰ ਫੜਨ ਦੇ ਬਾਵਜੂਦ ਮੱਝ ਦੀ ਬਰਾਮਦਗੀ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪਿੰਡ ਵਾਸੀਆਂ ਨੂੰ 2 ਨਵੰਬਰ ਦੇ ਭਵਾਨੀਗੜ੍ਹ ਥਾਣੇ ਅੱਗੇ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕੇਵਲ ਸਿੰਘ, ਜੀਤ ਸਿੰਘ ਤੇ ਗੁਰਮੇਲ ਸਿੰਘ ਭੜੋ ਹਾਜ਼ਰ ਸਨ।

The post ਭਾਕਿਯੂ ਡਕੌਂਦਾ ਨੇ‌ ਚੋਰੀਆਂ ਖ਼ਿਲਾਫ਼ ਭਵਾਨੀਗੜ੍ਹ ਥਾਣੇ ਅੱਗੇ ਧਰਨਾ ਦੇਣ ਲਈ ਪਿੰਡਾਂ ’ਚ ਮਾਰਚ ਕੀਤਾ appeared first on punjabitribuneonline.com.


Source link

Check Also

ਆਸਟਰੇਲੀਆ ਤੋਂ ਦਿੱਲੀ ਜਾ ਰਹੇ ਜਹਾਜ਼ ’ਚ ਪੰਜਾਬੀ ਮੁਟਿਆਰ ਦੀ ਮੌਤ

ਮੈਲਬੌਰਨ, 2 ਜੁਲਾਈ ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾ ਰਹੀ 24 ਸਾਲਾ …