Home / Punjabi News / ਭਾਜਪਾ ਝੂਠ ਬੋਲ ਕੇ ਦੇਸ਼ਵਾਸੀਆਂ ਨੂੰ ਗੁੰਮਰਾਹ ਕਰ ਰਹੀ ਹੈ: ਰਾਜੇਵਾਲ

ਭਾਜਪਾ ਝੂਠ ਬੋਲ ਕੇ ਦੇਸ਼ਵਾਸੀਆਂ ਨੂੰ ਗੁੰਮਰਾਹ ਕਰ ਰਹੀ ਹੈ: ਰਾਜੇਵਾਲ

ਦਵਿੰਦਰ ਪਾਲ/ਮਨਧੀਰ ਸਿੰਘ ਦਿਓਲ

ਚੰਡੀਗੜ੍ਹ/ਨਵੀਂ ਦਿੱਲੀ, 10 ਜੂਨ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਭਾਅ ‘ਚ ਕੀਤੇ ਗਏ ਵਾਧੇ ਨੂੰ ਰੱਦ ਕਰਦਿਆਂ ਕਿਹਾ ਕਿ ਹੁਕਮਰਾਨ ਭਾਜਪਾ ਵਿੱਚ ਪ੍ਰਧਾਨ ਮੰਤਰੀ ਤੋਂ ਲੈ ਕੇ ਧੁਰ ਹੇਠਾਂ ਤੱਕ ਸਾਰੇ ਆਗੂ ਅਤੇ ਵਰਕਰ ਸਾਰਾ ਦਿਨ ਦੇਸ਼ ਵਾਸੀਆਂ ਨੂੰ ਝੂਠ ਬੋਲ-ਬੋਲ ਕੇ ਗੁੰਮਰਾਹ ਕਰਨ ‘ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਖੇਤੀ ਮੰਤਰੀ ਬਹੁਤ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਸਾਨ ਜਥੇਬੰਦੀਆਂ ਨੇ ਸਰਕਾਰ ਨਾਲ ਹੋਈਆਂ 11 ਮੀਟਿੰਗਾਂ ਵਿੱਚ ਤਿੰਨੋਂ ਕਾਲੇ ਕਾਨੂੰਨਾਂ ਵਿੱਚ ਅਣਗਿਣਤ ਮੱਦਾਂ ਨੂੰ ਕਿਸਾਨ ਅਤੇ ਦੇਸ਼ ਵਿਰੋਧੀ ਅਤੇ ਕਾਰਪੋਰੇਟ ਪੱਖੀ ਸਾਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਹੋਣ ਨਾਲ ਖੇਤੀ ਦੇ ਬਰਬਾਦ ਹੋਣ, ਬੇਰੁਜ਼ਗਾਰੀ ਬੇਤਹਾਸ਼ਾ ਵਧਣ ਅਤੇ ਮਹਿੰਗਾਈ ਬੇਲਗਾਮ ਹੋਣ ਦੇ ਖ਼ਦਸ਼ਿਆਂ ਨੂੰ ਸਹੀ ਸਾਬਤ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਹੋਈਆਂ 11 ਮੀਟਿੰਗਾਂ ਦੀ ਵੀਡੀਓ ਰਿਕਾਰਡਿੰਗ ਜਾਰੀ ਕਰੇ ਤਾਂ ਜੋ ਦੇਸ਼ ਨੂੰ ਪਤਾ ਲੱਗ ਸਕੇ ਕਿ ਕੌਣ ਝੂਠ ਅਤੇ ਕੌਣ ਸੱਚ ਬੋਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਸਰਕਾਰ ਰਾਜ ਹੱਠ ਤੋਂ ਬਾਹਰ ਆ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ ਕਰੇ ਤਾਂ ਹੀ ਉਹ ਗੱਲਬਾਤ ਲਈ ਤਿਆਰ ਹੋਣਗੇ।


Source link

Check Also

Punjab ‘ਚ ‘ਪੋਸਟਰ ਵਾਰ’ , ਮਜੀਠੀਆ ਦੇ ਸਮਰਥਨ ‘ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ 

Punjab News: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ …