Home / Punjabi News / ਭਾਜਪਾ ਨੇ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਕੀਤਾ: ਭਾਰਦਵਾਜ

ਭਾਜਪਾ ਨੇ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਕੀਤਾ: ਭਾਰਦਵਾਜ

ਨਵੀਂ ਦਿੱਲੀ, 28 ਮਾਰਚ
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਅੱਜ ਆਪ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਹੋ ਗਿਆ ਹੈ। ਇੱਥੇ ਪ੍ਰੈਸ ਕਾਨਫਰੰਸ ’ਚ ਸ੍ਰੀ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਵਿਧਾਇਕਾਂ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਵਿੱਚੋਂ ਬਹੁਗਿਣਤੀ ਨੂੰ ਫੋਨ ਆ ਰਹੇ ਹਨ ਅਤੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਪੈਸੇ, ਵਾਈ ਸ਼੍ਰੇਣੀ ਦੀ ਸੁਰੱਖਿਆ ਅਤੇ ਆਗਾਮੀ ਲੋਕ ਸਭਾ ਚੋਣਾਂ ਲਈ ਟਿਕਟਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘ਭਾਜਪਾ ਅਪਰੇਸ਼ਨ ਲੋਟਸ’ ਚਲਾ ਰਹੀ ਹੈ।

The post ਭਾਜਪਾ ਨੇ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਕੀਤਾ: ਭਾਰਦਵਾਜ appeared first on Punjabi Tribune.


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …