Home / Punjabi News / ਭਾਰਤੀ ਪੁਰਾਤੱਤਵ ਸਰਵੇਖਣ ਨੇ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਅਦਾਲਤ ’ਚ ਪੇਸ਼ ਕੀਤੀ, ਸੁਣਵਾਈ 21 ਨੂੰ

ਭਾਰਤੀ ਪੁਰਾਤੱਤਵ ਸਰਵੇਖਣ ਨੇ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਅਦਾਲਤ ’ਚ ਪੇਸ਼ ਕੀਤੀ, ਸੁਣਵਾਈ 21 ਨੂੰ

ਵਾਰਾਣਸੀ, 18 ਦਸੰਬਰ
ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਨੇ ਅੱਜ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਪੇਸ਼ ਕੀਤੀ, ਜਿਸ ਦੀ ਅਗਲੀ ਸੁਣਵਾਈ 21 ਦਸੰਬਰ ਨੂੰ ਤੈਅ ਕੀਤੀ ਗਈ ਹੈ। ਹਿੰਦੂ ਪਟੀਸ਼ਨਰਾਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਮਦਨ ਮੋਹਨ ਯਾਦਵ ਨੇ ਕਿਹਾ, ‘ਸੀਲਬੰਦ ਰਿਪੋਰਟ ਏਐੱਸਆਈ ਦੇ ਵਕੀਲ ਅਮਿਤ ਸ੍ਰੀਵਾਸਤਵ ਵੱਲੋਂ ਅਦਾਲਤ ਦੇ ਸਾਹਮਣੇ ਰੱਖੀ ਗਈ। ਅਦਾਲਤ ਵਿੱਚ ਏਐਸਆਈ ਦੇ ਚਾਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਅਦਾਲਤ ਨੇ ਸੀਲਬੰਦ ਰਿਪੋਰਟ ਨੂੰ ਖੋਲ੍ਹਣ ਅਤੇ ਇਸ ਦੀਆਂ ਕਾਪੀਆਂ ਕਿਸੇ ਵੀ ਪੱਖ ਦੇ ਵਕੀਲਾਂ ਨੂੰ ਸੌਂਪਣ ਲਈ 21 ਦਸੰਬਰ ਦੀ ਤਰੀਕ ਤੈਅ ਕੀਤੀ ਹੈ। ਏਐੱਸਆਈ ਨੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਕੋਲ ਸਥਿਤ ਗਿਆਨਵਾਪੀ ਕੰਪਲੈਕਸ ਦਾ ਵਿਗਿਆਨਕ ਸਰਵੇਖਣ ਇਹ ਪਤਾ ਲਗਾਉਣ ਲਈ ਕੀਤਾ ਕੀ 17ਵੀਂ ਸਦੀ ਦੀ ਮਸਜਿਦ, ਮੰਦਰ ਦੇ ਪਹਿਲਾਂ ਤੋਂ ਮੌਜੂਦ ਢਾਂਚੇ ਉੱਤੇ ਬਣਾਈ ਗਈ ਸੀ ਜਾਂ ਨਹੀਂ। ਇਹ ਸਰਵੇਖਣ ਵਾਰਾਨਸੀ ਦੀ ਅਦਾਲਤ ਦੇ ਹੁਕਮਾਂ ‘ਤੇ ਕੀਤਾ ਗਿਆ ਸੀ।

The post ਭਾਰਤੀ ਪੁਰਾਤੱਤਵ ਸਰਵੇਖਣ ਨੇ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਅਦਾਲਤ ’ਚ ਪੇਸ਼ ਕੀਤੀ, ਸੁਣਵਾਈ 21 ਨੂੰ appeared first on punjabitribuneonline.com.


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …