ਟੋਰਾਂਟੋ, 26 ਅਕਤੂਬਰ
ਕੈਨੇਡਾ ਦੇ ਓਂਟਾਰੀਓ ਪ੍ਰਾਂਤ ਵਿੱਚ ਇਕ ਵਾਹਨ ਚੋਰੀ ਦੀ ਜਾਂਚ ਦੌਰਾਨ ਪੁਲੀਸ ਅਧਿਕਾਰੀਆਂ ’ਤੇ ਕਾਲੀ ਮਿਰਚ ਦਾ ਸਪਰੇਅ ਕਰ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਵਾਲਾ ਭਾਰਤੀ ਮੂਲ ਦਾ ਇਕ ਵਿਅਕਤੀ 16 ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਬਰੈਂਪਟਨ ਦੇ ਰਹਿਣ ਵਾਲੇ ਰਾਜਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਉੱਪਰ ਗ੍ਰਿਫ਼ਤਾਰੀ ਦੌਰਾਨ ਪੁਲੀਸ ਅਧਿਕਾਰੀਆਂ ’ਤੇ ਹਮਲਾ ਕਰਨ ਅਤੇ ਵਾਹਨ ਚੋਰੀ ਵਰਗੇ ਵੱਖ-ਵੱਖ ਦੋਸ਼ ਹਨ। –ਪੀਟੀਆਈ
The post ਭਾਰਤੀ ਮੂਲ ਦੇ ਕੈਨੇਡਿਆਈ ਵਿਅਕਤੀ ’ਤੇ ਪੁਲੀਸ ’ਤੇ ਹਮਲਾ ਕਰਨ ਸਣੇ 16 ਦੋਸ਼ appeared first on punjabitribuneonline.com.
Source link
Asian Tribune Your Multilingual Newspaper covering World and local news News