Home / Punjabi News / ਭਾਰਤ ਨਾਲ ਸਥਾਈ ਸ਼ਾਂਤੀ ਚਾਹੁੰਦਾ ਹੈ ਪਾਕਿਸਤਾਨ: ਸ਼ਰੀਫ਼

ਭਾਰਤ ਨਾਲ ਸਥਾਈ ਸ਼ਾਂਤੀ ਚਾਹੁੰਦਾ ਹੈ ਪਾਕਿਸਤਾਨ: ਸ਼ਰੀਫ਼

ਇਸਲਾਮਾਬਾਦ, 20 ਅਗਸਤ

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਗੱਲਬਾਤ ਜ਼ਰੀਏ ਭਾਰਤ ਨਾਲ ਪੱਕੇ ਤੌਰ ‘ਤੇ ਸ਼ਾਂਤੀ ਚਾਹੁੰਦਾ ਹੈ ਕਿਉਂਕਿ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਜੰਗ ਕਿਸੇ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ‘ਦਿ ਨਿਊਜ਼ ਇੰਟਰਨੈਸ਼ਨਲ’ ਅਖ਼ਬਾਰ ਦੀ ਰਿਪੋਰਟ ਮੁਤਾਬਕ, ਹਾਰਵਰਡ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਇੱਕ ਵਫ਼ਦ ਨੂੰ ਸੰਬੋਧਨ ਕਰਦਿਆਂ ਸ਼ਰੀਫ਼ ਨੇ ਕਿਹਾ ਕਿ ਇਸ ਖੇਤਰ ਵਿੱਚ ਸਥਾਈ ਸ਼ਾਂਤੀ ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ਮੁਤਾਬਕ ਕਸ਼ਮੀਰ ਮੁੱਦੇ ਦੇ ਹੱਲ ਨਾਲ ਜੁੜੀ ਹੋਈ ਹੈ। ਕਸ਼ਮੀਰ ਮੁੱਦੇ ਅਤੇ ਪਾਕਿਸਤਾਨ ਵਾਲੇ ਪਾਸਿਓਂ ਸਰਹੱਦ ਪਾਰ ਤੋਂ ਹੁੰਦੀਆਂ ਅਤਿਵਾਦੀ ਕਾਰਵਾਈਆਂ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦਰਮਿਆਨ ਸਬੰਧ ਹਮੇਸ਼ਾ ਤਣਾਅਪੂਰਨ ਰਹੇ ਹਨ। -ਪੀਟੀਆਈ


Source link

Check Also

ਕੋਠੀਆਂ ਵਿੱਚ ਚੋਰੀਆਂ ਕਰਨ ਵਾਲੇ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ …