ਇਸਲਾਮਾਬਾਦ— ਪਾਕਿਸਤਾਨ ਇਕ ਵਾਰ ਫਿਰ ਭਾਰਤ ਵਿਚ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਹੈ। ਇਟੈਂਲੀਜੈਂਸ ਬਿਊਰੋ (IB) ਨੇ ਰਾਜਸਥਾਨ ਨੇੜੇ ਭਾਰਤ-ਪਾਕਿਸਤਾਨ ਸੀਮਾ ‘ਤੇ ਪਾਕਿਸਤਾਨੀ ਫੌਜੀਆਂ ਦੀ ਵਧੀਕ ਤਾਇਨਾਤੀ ਦੇ ਬਾਰੇ ਵਿਚ ਸਰਕਾਰ ਨੂੰ ਸਾਵਧਾਨ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਪਾਕਿਸਤਾਨ ਇਕ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਹੈ। ਇਟੈਂਲੀਜੈਂਸ ਬਿਊਰੋ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਨੇ ਦੀ ਮੋਸਟ ਵਾਂਟੇਡ ਅੱਤਵਾਦੀਆਂ ਨੂੰ ਅੱਤਵਾਦੀ ਕਾਰਵਾਈਆਂ ਨੂੰ ਅੰਜਾਮ ਦੇਣ ਲਈ ਰਿਹਾਅ ਕੀਤਾ ਹੈ। ਇਨ੍ਹਾਂ ਵਿਚ ਮਸੂਦ ਅਜ਼ਹਰ ਵੀ ਸ਼ਾਮਲ ਹੈ।
ਜਾਣਕਾਰੀ ਮੁਤਾਬਕ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਰੱਦ ਕਰਨ ਦੇ ਕਦਮ ਦੇ ਜਵਾਬ ਵਿਚ ਪਾਕਿਸਤਾਨ ਆਉਣ ਵਾਲੇ ਦਿਨਾਂ ਵਿਚ ਸਿਆਲਕੋਟ, ਜੰਮੂ ਅਤੇ ਰਾਸਸਥਾਨ ਸੈਕਟਰਾਂ ਵਿਚ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਹੈ। ਜਾਣਕਾਰੀ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਪਾਕਿਸਤਾਨ ਨੇ ਯੋਜਨਾ ਦੇ ਤਹਿਤ ਰਾਜਸਥਾਨ ਸੀਮਾ ਨੇੜੇ ਵਾਧੂ ਫੌਜੀਆਂ ਦੀ ਤਾਇਨਾਤੀ ਸ਼ੁਰੂ ਕਰ ਦਿੱਤੀ ਹੈ। ਇਟੈਂਲੀਜੈਂਸ ਨੂੰ ਅਜਿਹੀ ਖਬਰ ਮਿਲੀ ਹੈ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ।
ਅਧਿਕਾਰੀਆਂ ਨੇ ਸੀਮਾ ਸੁਰੱਖਿਆ ਬਲਾਂ ਅਤੇ ਫੌਜ ਨੂੰ ਪਾਕਿਸਤਾਨੀ ਫੌਜ ਅਤੇ ਅੱਤਵਾਦੀਆਂ ਦੇ ਕਿਸੇ ਵੀ ਅਚਾਨਕ ਹਮਲੇ ਤੋਂ ਐਲਰਟ ਰਹਿਣ ਲਈ ਕਿਹਾ ਹੈ। ਦੋਹਾਂ ਦੇਸ਼ਾਂ ਵਿਚਾਲੇ ਤਣਾਅ ਵਿਚ ਆਈ.ਬੀ. ਇਨਪੁੱਟ ਨੇ ਕਿਹਾ ਕਿ ਪਾਕਿਸਤਾਨ ਨੇ ਗੁਪਤ ਰੂਪ ਨਾਲ ਜੈਸ਼-ਏ-ਮੁਹੰਮਦ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਨੂੰ ਅੱਤਵਾਦੀ ਆਪਰੇਸ਼ਨ ਦੀ ਯੋਜਨਾ ਬਣਾਉਣ ਲਈ ਰਿਹਾਅ ਕਰ ਦਿੱਤਾ ਹੈ। ਜਦਕਿ ਹੋਰ ਅੱਤਵਾਦੀ ਸੰਗਠਨ ਵੀ ਖੁੱਲ੍ਹ ਕੇ ਕੰਮ ਕਰ ਰਹੇ ਹਨ।
Check Also
ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…
Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …
Asian Tribune Your Multilingual Newspaper covering World and local news News