Home / Punjabi News / ਭਾਰਤ ਵਿਰੋਧੀ ਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ

ਭਾਰਤ ਵਿਰੋਧੀ ਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ

ਗਾਂਧੀਨਗਰ, 23 ਦਸੰਬਰ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕਾ ਵਿਚ ਮੰਦਰ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਭਾਰਤ ਤੋਂ ਬਾਹਰ ਕੱਟੜਪੰਥੀਆਂ ਅਤੇ ਵੱਖਵਾਦੀ ਤਾਕਤਾਂ ਨੂੰ ਅਜਿਹੀ ਜਗ੍ਹਾ ਨਹੀਂ ਮਿਲਣੀ ਚਾਹੀਦੀ। ਉਹ ਇੱਥੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਦੀ ਤੀਜੀ ਕਨਵੋਕੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ,‘ਮੈਂ ਖ਼ਬਰ ਦੇਖੀ ਹੈ, ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਇਸ ਬਾਰੇ ਚਿੰਤਤ ਹਾਂ। ਭਾਰਤ ਤੋਂ ਬਾਹਰ ਕੱਟੜਪੰਥੀ ਅਤੇ ਵੱਖਵਾਦੀ ਤਾਕਤਾਂ ਨੂੰ ਜਗ੍ਹਾ ਨਹੀਂ ਮਿਲਣੀ ਚਾਹੀਦੀ। ਸਾਡੇ ਵਣਜ ਦੂਤਘਰ ਨੇ ਜੋ ਵੀ ਹੋਇਆ ਉਸ ਬਾਰੇ (ਯੂਐੱਸ) ਸਰਕਾਰ ਅਤੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮੈਨੂੰ ਵਿਸ਼ਵਾਸ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।’

The post ਭਾਰਤ ਵਿਰੋਧੀ ਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ appeared first on punjabitribuneonline.com.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …