Home / Punjabi News / ਭਾਰਤ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨ ਟਾਲੀ

ਭਾਰਤ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨ ਟਾਲੀ

ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੀ ਨਹੀਂ ਹੋਵੇਗੀ, ਜਦਕਿ ਪਹਿਲਾਂ ਹਰ ਸਾਲ ਝੋਨੇ ਦੀ ਸਰਕਾਰੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੁੰਦੀ ਆ ਰਹੀ ਹੈ। ਭਾਰਤ ਸਰਕਾਰ ਨੇ ਬੀਤੇ ਦਿਨੀਂ ਹੋਏ ਮੀਹ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਫ਼ਸਲ ਦੀ ਖਰੀਦ 11 ਅਕਤੂਬਰ 2021 ਤੋਂ ਕਰਨ ਦਾ ਐਲਾਨ ਕੀਤਾ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਖ਼ਰੀਦ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਸੀਐਮ ਚੰਨੀ ਨੇ ਪੀਐਮ ਮੋਦੀ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਖ਼ਰੀਦ ਟਾਲ਼ਣ ਦਾ ਫ਼ੈਸਲਾ ਵਾਪਸ ਲਿਆ ਜਾਵੇਗਾ। ਤੁਰੰਤ ਖ਼ਰੀਦ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਇਹ ਪੱਤਰ ਪੰਜਾਬ ਸਰਕਾਰ ਨੂੰ ਦੇਰ ਸ਼ਾਮੀ ਹੀ ਪ੍ਰਾਪਤ ਹੋਇਆ ਹੈ।ਆਸ਼ੂ ਨੇ ਕਿਹਾ ਕਿ ਭਾਰਤ ਨੇ ਝੋਨੇ ਦੀ ਫ਼ਸਲ ਦੀ ਖਰੀਦ ਕਾਰਜ ਨੂੰ ਅੱਗੇ ਪਾਉਣ ਲਈ ਬੀਤੇ ਦਿਨੀਂ ਹੋਏ ਮੀਂਹ ਅਤੇ ਅਗਲੇ ਦਿਨਾਂ ਵਿਚ ਹੋਣ ਵਾਲੇ ਸੰਭਾਵੀ ਮੀਹ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਹੈ। ਖੁਰਾਕ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਰਾਜ ਵਿਚ ਜਲਦ ਝੋਨੇ ਦੀ ਖਰੀਦ ਕਾਰਜ ਸ਼ੁਰੂ ਕਰਵਾਉਣ ਲਈ ਭਾਰਤ ਸਰਕਾਰ ਨਾਲ ਕੱਲ੍ਹ ਹੀ ਗੱਲ ਕਰਨਗੇ। ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਦਾਣਾ ਦਾਣਾ ਖਰੀਦਣ ਲਈ ਵਚਨਵੱਧ ਹੈ ਅਤੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

The post ਭਾਰਤ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨ ਟਾਲੀ first appeared on Punjabi News Online.


Source link

Check Also

Top 10 Punjabi News Headlines and Trends from 22 July 2026

ABP Sanjha Top 10, 22 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …