Home / Punjabi News / ਮਜੀਠਾ: ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ

ਮਜੀਠਾ: ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ

ਰਾਜਨ ਮਾਨ
ਮਜੀਠਾ, 28 ਜੁਲਾਈ
ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਹੁਣ ਪਿੰਡਾਂ ਦੇ ਲੋਕ ਮੈਦਾਨ ਵਿੱਚ ਨਿੱਤਰਨੇ ਸ਼ੁਰੂ ਹੋ ਗਏ ਹਨ ਅਤੇ ਇਸੇ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ ਹਨ। ਪਿੰਡ ਨੇ ਬਾਬਾ ਬੀਰ ਸਿੰਘ ਜੀ ਨਸ਼ਾ ਮੁਕਤ ਅਦਲੀਵਾਲਾ ਦੇ ਨਾਮ ’ਤੇ 40 ਮੈਂਬਰੀ ਕਮੇਟੀ ਕਾਇਮ ਕੀਤੀ ਹੈ, ਜੋ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਪਿੰਡ ਦੇ ਮੋਹਤਬਰ ਸਾਥੀਆਂ ਨਾਲ ਮਿਲ ਕੇ ਕਾਰਵਾਈ ਕਰੇਗੀ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਗ੍ਰਾਮ ਪੰਚਾਇਤ ਪਿੰਡ ਅਦਲੀਵਾਲਾ ਬਲਾਕ ਹਰਸ਼ਾ ਛੀਨਾ ਵਲੋਂ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਲਈ ਬਣਾਈ ਕਮੇਟੀ ਕੋਲੋਂ ਮੰਗ ਪੱਤਰ ਲੈਂਦਿਆਂ ਦੱਸਿਆ ਕਿ ਚੰਗੀ ਪਹਿਲ ਹੈ ਕਿ ਪਿੰਡ ਵਾਸੀ ਹੁਣ ਇਕੱਠੇ ਹੋ ਕੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਲਾਮਬੰਦ ਹੋ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਪਿੰਡਾਂ ਦਾ ਪੂਰਨ ਸਹਿਯੋਗ ਕਰੇਗਾ। ਇਸ ਮੌਕੇ ਪਿੰਡ ਦੇ ਸਰਪੰਚ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਨੇ ਬਾਬਾ ਬੀਰ ਸਿੰਘ ਜੀ ਨਸ਼ਾ ਮੁਕਤ ਅਦਲੀਵਾਲਾ ਦੇ ਨਾਮ ਤੇ 40 ਮੈਂਬਰੀ ਕਮੇਟੀ ਬਣਾਈ ਹੈ, ਜੋ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਪਿੰਡ ਦੇ ਮੋਹਤਬਰ ਸਾਥੀਆਂ ਨਾਲ ਮਿਲ ਕੇ ਕਾਰਵਾਈ ਕਰੇਗੀ। ਉਨਾਂ ਦੱਸਿਆ ਕਿ ਸਾਰੇ ਪਿੰਡ ਵਾਸੀਆਂ ਨੇ ਫੈਸਲਾ ਕੀਤਾ ਹੈ ਕਿ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਅਪਰਾਧੀ ਨੂੰ ਪੁਲੀਸ ਹਿਰਾਸਤ ਦੀ ਜ਼ਮਾਨਤ ਨਹੀਂ ਦੇਵੇਗਾ। ਜੇ ਕੋਈ ਪਿੰਡ ਦਾ ਵਿਅਕਤੀ ਜ਼ਮਾਨਤ ਦਿੰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਇਲਾਵਾ ਪਿੰਡ ਵਿੱਚ ਬਾਈਕਾਟ ਦਾ ਫੈਸਲਾ ਕੀਤਾ ਗਿਆ ਹੈ।
ਇਸ ਮੌਕੇ ਅਦਾਕਾਰਾ ਅਤੇ ਗਾਇਕਾ ਸੋਨੀਆ ਮਾਨ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਲਈ ਮਾਈ ਭਾਗੋ ਚੈਰਿਟੀ ਸੰਸਥਾ ਸ਼ੁਰੂ ਕੀਤੀ ਹੈ, ਜਿਸ ਦੀ ਸ਼ੁਰੂਆਤ ਪਿੰਡ ਅਦਲੀਵਾਲਾ ਤੋਂ ਕੀਤੀ ਗਈ ਹੈ। ਇਸ ਮੌਕੇ ਰੇਸ਼ਮ ਸਿੰਘ, ਜਸਬੀਰ ਸਿੰਘ ਕੁਲਵਿੰਦਰ ਸਿੰਘ, ਬੂਆ ਸਿੰਘ, ਸੂਖਚੈਨ ਸਿੰਘ, ਸਕੱਤਰ ਸਿੰਘ, ਲਖਬੀਰ ਸਿੰਘ, ਸੁਖਮਨਦੀਪ ਸਿੰਘ, ਬਚਿੱਤਰ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

The post ਮਜੀਠਾ: ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ appeared first on punjabitribuneonline.com.


Source link

Check Also

ਹੜ੍ਹ ਪੀੜਤ ਕਿਸਾਨਾਂ ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ …